ਚੰਡੀਗੜ੍ਹ: ਜੰਮੂ ਕਸ਼ਮੀਰ ਦੇ ਬਾਰਾਮੂਲਾ ਦੇ ਸੋਪੋਰ ਇਲਾਕੇ ਵਿੱਚ ਸੋਮਵਾਰ ਨੂੰ ਬੱਸ ਅੱਡੇ ਉੱਤੇ ਗ੍ਰੇਨੇਡ ਹਮਲਾ ਕੀਤਾ ਗਿਆ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਇਸ ਗ੍ਰਨੇਡ ਹਮਲੇ ਵਿੱਚ ਮਹਿਲਾਵਾਂ ਸਣੇ ਛ15 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।





ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕੀਤੀ ਗਈ। ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਘਟਨਾ 'ਤੇ ਕਸ਼ਮੀਰ ਪੁਲਿਸ ਜ਼ੋਨ ਦੇ ਅਧਿਕਾਰੀ ਨੇ ਕਿਹਾ ਕਿ ਸੋਪੋਰ 'ਚ ਅੱਤਵਾਦੀਆਂ ਨੇ ਆਮ ਲੋਕਾਂ 'ਤੇ ਗ੍ਰੇਨੇਡ ਹਮਲਾ ਕੀਤਾ। ਇਸ ਹਮਲੇ ਵਿੱਚ ਛੇ ਲੋਕ ਜ਼ਖਮੀ ਹੋਏ ਹਨ। ਫਿਲਹਾਲ ਮੁੱਢਲੀ ਜਾਂਚ ਕੀਤੀ ਜਾ ਰਹੀ ਹੈ।


ਯਾਦ ਰਹੇ ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਸ੍ਰੀਨਗਰ ਦੇ ਕਰਨ ਨਗਰ ਇਲਾਕੇ ਵਿੱਚ ਸੀਆਰਪੀਐਫ ਦੀ ਟੀਮ 'ਤੇ ਗ੍ਰੇਨੇਡ ਸੁੱਟਿਆ ਸੀ। ਇਸ ਹਮਲੇ ਵਿੱਚ ਛੇ ਜਵਾਨ ਜ਼ਖਮੀ ਹੋ ਗਏ ਸੀ। ਪੁਲਿਸ ਨੇ ਦੱਸਿਆ ਕਿ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ 144 ਵੀਂ ਬਟਾਲੀਅਨ ਦੀ ਇਕ ਟੀਮ ਇਕ ਸ਼ਹਿਰ ਦੇ ਵਿਅਸਤ ਕਾਕਾਸਰਾਏ ਇਲਾਕੇ ਵਿੱਚ ਚੈੱਕ ਪੋਸਟ ‘ਤੇ ਤਾਇਨਾਤ ਸੀ।