Reasi Bus Accident: ਜੰਮੂ-ਕਸ਼ਮੀਰ 'ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਅੱਤਵਾਦੀਆਂ ਵੱਲੋਂ ਤਾਬੜ-ਤੋੜ ਫਾਇਰਿੰਗ, ਖਾਈ 'ਚ ਡਿੱਗੀ ਬੱਸ, 10 ਦੀ ਮੌਤ
Reasi Bus Accident: ਜੰਮੂ-ਕਸ਼ਮੀਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਬੱਸ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਸੀ ਤਾਂ ਅੱਤਵਾਦੀਆਂ ਨੇ ਬੱਸ 'ਤੇ ਗੋਲੀਬਾਰੀ ਕੀਤੀ ਸੀ, ਜਿਸ ਤੋਂ ਬਾਅਦ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।
Jammu Kashmir: ਜੰਮੂ-ਕਸ਼ਮੀਰ 'ਚ ਐਤਵਾਰ ਨੂੰ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਖਾਈ 'ਚ ਡਿੱਗ ਗਈ। ਇਹ ਬੱਸ ਰਿਆਸੀ ਜ਼ਿਲ੍ਹੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ੁਰੂਆਤੀ ਰਿਪੋਰਟ ਮੁਤਾਬਕ ਅੱਤਵਾਦੀਆਂ (terrorists) ਨੇ ਬੱਸ 'ਤੇ ਗੋਲੀਬਾਰੀ (firing at the bus) ਕੀਤੀ ਸੀ, ਜਿਸ ਤੋਂ ਬਾਅਦ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਜ਼ਿਲੇ ਦੇ ਸ਼ਿਵਖੋੜੀ ਵੱਲ ਜਾ ਰਹੀ ਸੀ ਕਿ ਰਸਤੇ 'ਚ ਹਮਲੇ ਦੀ ਲਪੇਟ 'ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ 'ਚ 10 ਲੋਕਾਂ ਦੀ ਮੌਤ ਹੋ ਗਈ ਹੈ।
10 ਲੋਕਾਂ ਦੀ ਮੌਤ
ਦੂਜੇ ਪਾਸੇ ਰਿਆਸੀ ਦੇ ਜ਼ਿਲ੍ਹਾ ਕੁਲੈਕਟਰ ਵਿਸ਼ੇਸ਼ ਮਹਾਜਨ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬੱਸ ਦੇ ਖਾਈ ਵਿੱਚ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਨੇ ਬੱਸ 'ਤੇ ਗੋਲੀਬਾਰੀ ਕੀਤੀ। ਇਹ ਬੱਸ ਸ਼ਰਧਾਲੂਆਂ ਨੂੰ ਸ਼ਿਵ ਖੋਡੀ ਮੰਦਰ ਲੈ ਕੇ ਜਾ ਰਹੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਮੁਤਾਬਕ ਬੱਸ 'ਤੇ ਹਮਲਾ ਪੋਨੀ ਇਲਾਕੇ ਦੇ ਟੇਰੀਆਥ ਪਿੰਡ 'ਚ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਅਤੇ ਪੁਲਿਸ, ਫੌਜ ਅਤੇ ਅਰਧ ਸੈਨਿਕ ਬਲਾਂ ਦੀਆਂ ਟੀਮਾਂ ਨੂੰ ਤੁਰੰਤ ਬਚਾਅ ਲਈ ਭੇਜਿਆ ਗਿਆ।
#WATCH | 10 people dead as a bus rolls down a gorge in Jammu & Kashmir's Reasi, confirms DC Reasi Vishesh Mahajan.
— ANI (@ANI) June 9, 2024
Details awaited. pic.twitter.com/T7d38iURIw
ਅੱਤਵਾਦੀਆਂ ਨੇ ਬੱਸ 'ਤੇ ਗੋਲੀਆਂ ਚਲਾ ਦਿੱਤੀਆਂ
ਘਟਨਾ ਦੀ ਇੱਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਵਿੱਚ ਬੱਸ ਸੜਕ ਤੋਂ ਕਈ ਫੁੱਟ ਹੇਠਾਂ ਡਿੱਗ ਗਈ ਹੈ। ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਖਾਈ 'ਚ ਡਿੱਗਣ ਤੋਂ ਬਾਅਦ ਇਸ 'ਚ ਸਵਾਰ ਸ਼ਰਧਾਲੂ ਉਸ 'ਚੋਂ ਬਾਹਰ ਆ ਗਏ ਅਤੇ ਵੱਡੇ-ਵੱਡੇ ਪੱਥਰਾਂ 'ਤੇ ਡਿੱਗ ਪਏ। ਮਰਨ ਵਾਲਿਆਂ ਵਿਚ ਮਰਦ ਅਤੇ ਔਰਤਾਂ ਦੋਵੇਂ ਸ਼ਾਮਲ ਹਨ। ਰਿਆਸੀ ਦੇ ਐਸਐਸਪੀ ਮੋਹਿਤਾ ਸ਼ਰਮਾ ਨੇ ਕਿਹਾ, "ਅੱਤਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਹਮਲਾ ਕੀਤਾ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ 33 ਲੋਕ ਜ਼ਖਮੀ ਹੋ ਗਏ।"