ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਭਿਆਨਕ ਸੜਕ ਹਾਦਸਾ, ਕਾਰ ਡੂੰਘੀ ਖੱਡ 'ਚ ਡਿੱਗਣ ਕਾਰਨ 4 ਔਰਤਾਂ ਸਮੇਤ 8 ਦੀ ਮੌਤ
Jammu Kashmir : ਜੰਮੂ-ਕਸ਼ਮੀਰ (Jammu Kashmir) ਦੇ ਕਿਸ਼ਤਵਾੜ ਇਲਾਕੇ ਵਿੱਚ ਇੱਕ ਕਾਰ ਡੂੰਘੀ ਖੱਡ ਵਿੱਚ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਕਿਸ਼ਤਵਾੜ (Kishtwar) ਦੇ ਡਿਪਟੀ ਕਮਿਸ਼ਨਰ ਨੇ ਦਿੱਤੀ ਹੈ।
Jammu Kashmir : ਜੰਮੂ-ਕਸ਼ਮੀਰ (Jammu Kashmir) ਦੇ ਕਿਸ਼ਤਵਾੜ ਇਲਾਕੇ ਵਿੱਚ ਇੱਕ ਕਾਰ ਡੂੰਘੀ ਖੱਡ ਵਿੱਚ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਕਿਸ਼ਤਵਾੜ (Kishtwar) ਦੇ ਡਿਪਟੀ ਕਮਿਸ਼ਨਰ ਨੇ ਦਿੱਤੀ ਹੈ। ਮਰਨ ਵਾਲਿਆਂ ਵਿੱਚ 4 ਔਰਤਾਂ ਅਤੇ ਇੱਕ ਡਰਾਈਵਰ ਸ਼ਾਮਲ ਹੈ। ਇਹ ਘਟਨਾ ਕਿਸ਼ਤਵਾੜ ਦੇ ਮਾਰਵਾਹ (Marwah) ਇਲਾਕੇ 'ਚ ਸ਼ਾਮ ਕਰੀਬ 5.30 ਵਜੇ ਵਾਪਰੀ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਦੇਵਾਂਸ਼ ਯਾਦਵ ਨੇ ਦੱਸਿਆ ਹੈ ਕਿ ਜੰਮੂ ਡਿਵੀਜ਼ਨ ਦੇ ਕਿਸ਼ਤਵਾੜ ਦੇ ਮਾਰਵਾਹ ਇਲਾਕੇ 'ਚ ਇਕ ਟਾਟਾ ਸੂਮੋ ਕਾਰ ਇਕ ਡਰੇਨ ਨਾਲ ਟਕਰਾ ਕੇ ਖਾਈ 'ਚ ਡਿੱਗ ਗਈ। ਸਾਰੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਵਿੱਚ ਬੈਠੇ ਸਾਰੇ ਲੋਕ ਮਾਰਵਾਹ ਦੇ ਰਹਿਣ ਵਾਲੇ ਸਨ। ਹਾਲਾਂਕਿ, ਇਹ ਯਕੀਨ ਨਾਲ ਨਹੀਂ ਕਿਹਾ ਜਾ ਸਕਦਾ ਹੈ ਕਿ ਉਹ ਸਾਰੇ ਮਰਵਾਹ ਦੇ ਸਨ ਕਿਉਂਕਿ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਹੈ ਕਿ ਕਿਸ਼ਤਵਾੜ ਵਿੱਚ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਗਹਿਰੀ ਸੰਵੇਦਨਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
J&K | Eight people died when a car fell into a deep gorge around 5:30 in the evening in the Marwah area of Kishtwar: Deputy Commissioner Kishtwar
— ANI (@ANI) November 16, 2022
ਕਾਰ ਖਾਈ ਵਿੱਚ ਡਿੱਗਣ ਕਾਰਨ ਅਧਿਕਾਰੀਆਂ ਦੀ ਮੌਤ
ਇੱਕ ਦਿਨ ਪਹਿਲਾਂ ਹੀ ਡੋਡਾ ਜ਼ਿਲ੍ਹੇ ਵਿੱਚ ਇੱਕ ਕਾਰ ਖੱਡ ਵਿੱਚ ਡਿੱਗ ਗਈ ਸੀ, ਜਿਸ ਵਿੱਚ ਸੜਕ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੌਤ ਹੋ ਗਈ ਸੀ। ਇਹ ਘਟਨਾ ਸਵੇਰੇ ਬਟੋਤੇ-ਕਿਸ਼ਤਵਾੜ ਹਾਈਵੇਅ 'ਤੇ ਵਾਪਰੀ। ਇਸ ਘਟਨਾ 'ਤੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਧਿਕਾਰੀਆਂ ਦੀ ਮੌਤ ,ਵਿਭਾਗ ਅਤੇ ਸਮਾਜ ਲਈ ਵੱਡਾ ਨੁਕਸਾਨ ਹੈ।
200 ਮੀਟਰ ਖਾਈ 'ਚ ਡਿੱਗੀ ਕਾਰ
ਘਟਨਾ 'ਚ ਪੁੰਛ ਦੇ ਕਾਰਜਕਾਰੀ ਇੰਜੀਨੀਅਰ ਰਫੀਕ ਸ਼ਾਹ, ਊਧਮਪੁਰ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਕਮਲ ਕਿਸ਼ੋਰ ਸ਼ਰਮਾ ਅਤੇ ਡਰਾਈਵਰ ਮੁਹੰਮਦ ਹਫੀਜ਼ ਦੀ ਮੌਤ ਹੋ ਗਈ। ਐਸਐਚਓ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਸੁਪਰਡੈਂਟ ਇੰਜਨੀਅਰ ਸੁਰੇਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ ,ਜਿਸ ਤੋਂ ਬਾਅਦ ਉਸ ਨੂੰ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ ,ਜਿੱਥੇ ਉਸ ਦੀ ਮੌਤ ਹੋ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਧੁੰਦ ਅਤੇ ਭਾਰੀ ਮੀਂਹ ਕਾਰਨ ਘੱਟ ਵਿਜ਼ੀਬਿਲਟੀ ਕਾਰਨ ਵਾਪਰਿਆ ਹੈ।