Jammu-Kashmir Accident: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਵੱਡਾ ਹਾਦਸਾ ਸਾਹਮਣੇ ਆਇਆ ਹੈ। ਅਨੰਤਨਾਗ 'ਚ ਫੌਜ ਦਾ ਇੱਕ ਵਾਹਨ ਖੱਡ 'ਚ ਡਿੱਗ ਗਿਆ। ਇਸ ਹਾਦਸੇ 'ਚ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ ਅਤੇ ਕਰੀਬ 9 ਲੋਕ ਜ਼ਖਮੀ ਹੋ ਗਏ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਹਾਦਸਾ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵੇਰੀਨਾਗ ਇਲਾਕੇ ਵਿੱਚ ਵਾਪਰਿਆ।


ਇੱਕ ਅਧਿਕਾਰੀ ਨੇ ਦੱਸਿਆ ਕਿ 19 ਆਰਆਰ ਦਾ ਫੌਜੀ ਵਾਹਨ ਬਟਾਗੁੰਡ ਵੇਰੀਨਾਗ 'ਤੇ ਸੜਕ ਤੋਂ ਕੰਟਰੋਲ ਗੁਆ ਬੈਠਾ ਅਤੇ ਖੱਡ 'ਚ ਡਿੱਗ ਗਿਆ। ਹੁਣ ਤੱਕ ਫ਼ੌਜ ਦੇ ਇੱਕ ਜਵਾਨ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ, ਜਦਕਿ 9 ਹੋਰ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ, "ਸਾਰੇ ਜ਼ਖ਼ਮੀ ਸੈਨਿਕਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।"


ਅਨੰਤਨਾਗ ਪੁਲਿਸ ਨੇ ਹਾਦਸੇ ਦੀ ਕੀਤੀ ਪੁਸ਼ਟੀ 


ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਅਨੰਤਨਾਗ ਪੁਲਿਸ ਨੇ ਦੱਸਿਆ ਕਿ ਕੁਝ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇਹ ਖ਼ਬਰ ਦਿਖਾਈ ਗਈ ਹੈ ਕਿ ਅੱਤਵਾਦੀਆਂ ਨੇ ਬਟਾਗੁੰਡ ਟਾਪ, ਦੁਰੂ ਵਿਖੇ ਫੌਜ ਦੇ ਵਾਹਨ 'ਤੇ ਹਮਲਾ ਕੀਤਾ ਹੈ, ਜੋ ਕਿ ਪੂਰੀ ਤਰ੍ਹਾਂ ਬੇਬੁਨਿਆਦ ਹੈ। ਅਸੀਂ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਸੀ, ਸਗੋਂ ਇੱਕ ਮੰਦਭਾਗਾ ਹਾਦਸਾ ਸੀ।


ਪੁਲਿਸ ਮੁਤਾਬਕ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਿਹਾ ਇਕ ਵਾਹਨ ਕੰਟਰੋਲ ਗੁਆ ਬੈਠਾ ਅਤੇ ਖਾਈ 'ਚ ਡਿੱਗ ਗਿਆ। ਇਸ ਹਾਦਸੇ 'ਚ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ ਹੈ, ਜਦਕਿ ਫੌਜ ਦੇ 9 ਜਵਾਨ ਜ਼ਖਮੀ ਹੋ ਗਏ ਹਨ। ਪੁਲਿਸ ਨੇ ਕਿਹਾ ਕਿ ਆਮ ਜਨਤਾ ਨੂੰ ਬੇਨਤੀ ਹੈ ਕਿ ਅਜਿਹੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ। ਅਫਵਾਹਾਂ ਫੈਲਾਉਣ ਵਾਲਿਆਂ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।