(Source: ECI/ABP News)
Jammu Kashmir Election: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ List, 44 ਸੀਟਾਂ 'ਤੇ ਐਲਾਨੇ ਉਮੀਦਵਾਰ
BJP Candidates List For Jammu-Kashmir Election: ਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਅਜਿਹੇ 'ਚ ਹੁਣ ਸਾਰੀਆਂ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰਾਂ ਨੂੰ ਟਿਕਟਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।
![Jammu Kashmir Election: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ List, 44 ਸੀਟਾਂ 'ਤੇ ਐਲਾਨੇ ਉਮੀਦਵਾਰ jammu-kashmir-assembly-election-bjp-release-first-list-of-44-candidates-for-j-k-elections-jp-nadda-ravinder-raina Jammu Kashmir Election: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ List, 44 ਸੀਟਾਂ 'ਤੇ ਐਲਾਨੇ ਉਮੀਦਵਾਰ](https://feeds.abplive.com/onecms/images/uploaded-images/2024/08/26/3afddc4f58c3f5c90ad95959a5ccbff91724648595308647_original.png?impolicy=abp_cdn&imwidth=1200&height=675)
BJP Candidates List For Jammu-Kashmir Election: ਭਾਜਪਾ ਨੇ ਜੰਮੂ-ਕਸ਼ਮੀਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਪਹਿਲੇ ਪੜਾਅ ਲਈ 15, ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਲਈ 19 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।
ਜੰਮੂ-ਕਸ਼ਮੀਰ ਵਿੱਚ ਸਤੰਬਰ-ਅਕਤੂਬਰ ਵਿੱਚ ਤਿੰਨ ਪੜਾਵਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤਹਿਤ ਪਹਿਲੇ ਪੜਾਅ ਲਈ 18 ਸਤੰਬਰ ਨੂੰ ਦੂਜੇ ਪੜਾਅ ਲਈ 25 ਸਤੰਬਰ ਨੂੰ ਅਤੇ ਫਿਰ ਤੀਜੇ ਪੜਾਅ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ।
ਦਰਅਸਲ ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਅਜਿਹੇ ਸਮੇਂ ਜਾਰੀ ਕੀਤੀ ਗਈ ਹੈ ਜਦੋਂ ਐਤਵਾਰ (25 ਅਗਸਤ) ਨੂੰ ਪਾਰਟੀ ਪ੍ਰਧਾਨ ਜੇਪੀ ਨੱਡਾ ਦੀ ਪ੍ਰਧਾਨਗੀ ਹੇਠ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਚੋਣ ਕਮੇਟੀ ਦੇ ਹੋਰ ਮੈਂਬਰਾਂ ਨੇ ਹਿੱਸਾ ਲਿਆ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)