Jammu Kashmir Attack: ਅੱਜ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਇਕ ਤੋਂ ਬਾਅਦ ਇੱਕ ਤਿੰਨ ਹਮਲੇ ਕੀਤੇ। ਸ਼ੋਪੀਆਂ 'ਚ ਰਾਤ ਕਰੀਬ 8 ਵਜੇ ਅੱਤਵਾਦੀਆਂ ਨੇ ਇਕ ਕਸ਼ਮੀਰੀ ਪੰਡਿਤ ਦੁਕਾਨਦਾਰ 'ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।



ਅੱਤਵਾਦੀ ਹਮਲੇ 'ਚ ਚੋਟੀਗਾਮ ਪਿੰਡ ਦੇ ਬਾਲ ਕ੍ਰਿਸ਼ਨ ਦੇ ਹੱਥਾਂ-ਪੈਰਾਂ 'ਤੇ ਸੱਟਾਂ ਲੱਗੀਆਂ ਹਨ। ਉਸ ਨੂੰ ਸ੍ਰੀਨਗਰ ਦੇ ਮਿਲਟਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਸਥਿਰ ਦੱਸੀ। ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ ਪੰਡਤ ਦੇ ਦੁਕਾਨਦਾਰ 'ਤੇ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ ਤੇ ਪੁਲਿਸ ਨੂੰ ਪਿੰਡ ਭੇਜਿਆ ਗਿਆ।

ਇਸ ਤੋਂ ਪਹਿਲਾਂ ਸ੍ਰੀਨਗਰ ਦੇ ਮੈਸੂਮਾ ਇਲਾਕੇ 'ਚ ਅੱਤਵਾਦੀਆਂ ਦੀ ਗੋਲੀਬਾਰੀ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਜਦਕਿ ਇੱਕ ਹੋਰ ਜਵਾਨ ਜ਼ਖਮੀ ਹੋ ਗਿਆ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਮੇਸੁਮਾ 'ਚ ਸੀਆਰਪੀਐੱਫ ਦੇ ਜਵਾਨਾਂ 'ਤੇ ਗੋਲੀਬਾਰੀ ਕੀਤੀ। ਜਿਸ 'ਚ ਦੋ ਜਵਾਨ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ SMHS ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਇਕ ਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਦੂਜੇ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਤੋਂ ਪਹਿਲਾਂ ਦਿਨ 'ਚ ਪੁਲਵਾਮਾ ਜ਼ਿਲੇ 'ਚ ਅੱਤਵਾਦੀਆਂ ਦੇ ਹਮਲੇ 'ਚ ਬਿਹਾਰ ਦੇ ਦੋ ਮਜ਼ਦੂਰ ਜ਼ਖਮੀ ਹੋ ਗਏ ਸਨ। ਅੱਤਵਾਦੀਆਂ ਨੇ ਸੋਮਵਾਰ ਦੁਪਹਿਰ ਨੂੰ ਪੁਲਵਾਮਾ ਦੇ ਲਾਜੁਰਾ ਵਿੱਚ ਪਾਟਲੇਸ਼ਵਰ ਕੁਮਾਰ ਅਤੇ ਜੈਕੋ ਚੌਧਰੀ 'ਤੇ ਗੋਲੀਬਾਰੀ ਕੀਤੀ। ਦੋਵੇਂ ਬਿਹਾਰ ਦੇ ਰਹਿਣ ਵਾਲੇ ਹਨ।

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ 'ਚ ਕੁਝ ਹੀ ਘੰਟਿਆਂ 'ਚ ਦੋ ਅੱਤਵਾਦੀ ਹਮਲੇ ਹੋਏਜਿਸ ਕਾਰਨ ਘਾਟੀ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਪਹਿਲਾ ਹਮਲਾ ਸ਼੍ਰੀਨਗਰ ਦੇ ਲਾਲ ਚੌਕ ਦੇ ਮੈਸੂਮਾ ਇਲਾਕੇ 'ਚ ਹੋਇਆਜਿੱਥੇ ਅੱਤਵਾਦੀਆਂ ਨੇ ਸੀਆਰਪੀਐੱਫ ਦੇ ਦੋ ਜਵਾਨਾਂ ਨੂੰ ਗੋਲੀ ਮਾਰ ਦਿੱਤੀ।

ਜਵਾਨਾਂ ਨੂੰ ਗੰਭੀਰ ਹਾਲਤ 
'ਚ ਹਸਪਤਾਲ ਲਿਜਾਇਆ ਗਿਆਜਿਨ੍ਹਾਂ 'ਚੋਂ ਇੱਕ ਜਵਾਨ ਸ਼ਹਿਦ ਹੋ ਗਿਆ। ਇਲਾਕੇ 'ਚ ਅੱਤਵਾਦੀਆਂ ਦੀ ਘੇਰਾਬੰਦੀ ਕਰਨ ਲਈ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸ ਅੱਤਵਾਦੀ ਹਮਲੇ ਵਿੱਚ ਸੀਆਰਪੀਐਫ ਦੇ ਦੋ ਜਵਾਨ ਵੀ ਜ਼ਖ਼ਮੀ ਹੋਏ ਹਨ।