ਜੰਮੂ: ਜੰਮੂ-ਕਸ਼ਮੀਰ ਦੇ ਬਾਰਾਮੁਲਾ ਦੇ ਕ੍ਰੀਰੀ ਇਲਾਕੇ 'ਚ ਅੱਤਵਾਦੀ ਹਮਲਾ ਹੋਇਆ ਹੈ। ਇਸ ਅੱਤਵਾਦੀ ਹਮਲੇ 'ਚ ਤਿੰਨ ਜਵਾਨ ਸ਼ਹੀਦ ਹੋਏ ਹਨ। ਇਨ੍ਹਾਂ 'ਚ ਦੋ CRPF ਅਤੇ SPO ਦਾ ਇਕ ਜਵਾਨ ਸ਼ਹੀਦ ਹੋਇਆ ਹੈ। ਹਮਲੇ ਤੋਂ ਬਾਅਦ ਅੱਤਵਾਦੀਆਂ ਦੀ ਤਲਾਸ਼ੀ ਲਈ ਸੁਰੱਖਿਆ ਬਲਾਂ ਵੱਲੋਂ ਸਰਚ ਆਪ੍ਰੇਸ਼ਨ ਜਾਰੀ ਹੈ। ਦੱਸਿਆ ਜਾ ਰਿਹਾ ਕਿ ਅੱਤਵਾਦੀਆਂ ਵੱਲੋਂ ਇਹ ਹਮਲਾ ਸੀਆਰਪੀਐਫ ਤੇ ਪੁਲਿਸ ਪਾਰਟੀ 'ਤੇ ਕੀਤਾ ਗਿਆ ਹੈ। ਇਲਾਜ ਲਈ ਵਿਦੇਸ਼ ਰਵਾਨਾ ਹੋਣ ਤੋਂ ਪਹਿਲਾਂ ਸੰਜੇ ਦੱਤ ਪਹੁੰਚੇ ਹਸਪਤਾਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ