Jammu Kashmir: ਅਨੰਤਨਾਗ 'ਚ ਅੱਤਵਾਦੀ ਹਮਲਾ! ਗੈਰ-ਕਸ਼ਮੀਰੀ ਦੀ ਹੋਈ ਮੌਤ
Jammu Kashmir News: ਬਿਹਾਰ ਦੇ ਰਹਿਣ ਵਾਲੇ ਮਜ਼ਦੂਰ ਦੀ ਪਛਾਣ ਰਾਜਾ ਸ਼ਾਹ ਦੇ ਪੁੱਤਰ ਸ਼ੰਕਰ ਸ਼ਾਹ ਵਜੋਂ ਹੋਈ ਹੈ, ਜਿਸ ਦੀ ਧੋਣ ਅਤੇ ਪੇਟ ਵਿਚ ਗੋਲੀ ਲੱਗੀ ਹੈ। ਉਸ ਨੂੰ ਜ਼ਖਮੀ ਹਾਲਤ ਵਿਚ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ।
Jammu Kashmir Latest News: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਬੁੱਧਵਾਰ (17 ਅਪ੍ਰੈਲ, 2024) ਦੀ ਸ਼ਾਮ ਨੂੰ ਇੱਕ ਅੱਤਵਾਦੀ ਹਮਲਾ ਹੋਇਆ। ਇਸ ਹਮਲੇ ਵਿੱਚ ਇੱਕ ਗੈਰ ਸਥਾਨਕ ਮਜ਼ਦੂਰ ਦੀ ਜਾਨ ਚਲੀ ਗਈ। ਨਿਊਜ਼ ਏਜੰਸੀ ਪੀਟੀਆਈ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕ ਦੀ ਪਛਾਣ ਰਾਜਾ ਸ਼ਾਹ ਵਾਸੀ ਬਿਹਾਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਰਾਜਾ ਸ਼ਾਹ 'ਤੇ ਨੇੜਿਓਂ ਗੋਲੀਬਾਰੀ ਕੀਤੀ ਸੀ। ਹਮਲੇ ਦੌਰਾਨ ਉਸ ਨੂੰ ਦੋ ਗੋਲੀਆਂ ਲੱਗੀਆਂ। ਇਕ ਗੋਲੀ ਉਸ ਦੀ ਗਰਦਨ ਵਿਚ ਲੱਗੀ, ਜਦੋਂ ਕਿ ਦੂਜੀ ਉਸ ਦੇ ਪੇਟ ਵਿਚ ਲੱਗੀ। ਜ਼ਖਮੀ ਹਾਲਤ 'ਚ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
ਇਹ ਵੀ ਪੜ੍ਹੋ: MCD Mayor Election: ਕੌਣ ਬਣੇਗਾ ਦਿੱਲੀ ਨਗਰ ਨਿਗਮ ਦਾ ਅਗਲਾ ਮੇਅਰ? 26 ਅਪ੍ਰੈਲ ਨੂੰ ਹੋਣਗੀਆਂ ਚੋਣਾਂ
#WATCH | J&K | Terrorists fired upon & critically injured one person identified as Raju Shah resident of Bihar at Jablipora Bijbehera, Anantnag. He has been evacuated to hospital for treatment. Area cordoned off.
— ANI (@ANI) April 17, 2024
Visuals from the hospital in Anantnag. https://t.co/SpXs1IhcJh pic.twitter.com/gdQ3x3GY2f
ਜਿਸ ਇਲਾਕੇ 'ਚ ਅੱਤਵਾਦੀਆਂ ਨੇ ਉਸ ਨੂੰ ਨਿਸ਼ਾਨਾ ਬਣਾਇਆ ਸੀ, ਉਸ ਇਲਾਕੇ ਨੂੰ ਫਿਲਹਾਲ ਘੇਰਾ ਪਾ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਡੈਮੋਕਰੇਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਦੇ ਮੁਖੀ ਗੁਲਾਮ ਨਬੀ ਆਜ਼ਾਦ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਭ (ਅੱਤਵਾਦੀ ਗਤੀਵਿਧੀਆਂ) ਬੰਦ ਹੋਣੀਆਂ ਚਾਹੀਦੀਆਂ ਹਨ। ਲੋਕ ਸ਼ਾਂਤੀ ਚਾਹੁੰਦੇ ਹਨ ਪਰ ਅੱਤਵਾਦੀ ਸ਼ਾਂਤੀ ਨਹੀਂ ਚਾਹੁੰਦੇ। ਸਾਨੂੰ ਇਸ ਵਿਰੁੱਧ ਇਕਜੁੱਟ ਹੋ ਕੇ ਖੜ੍ਹਾ ਹੋਣਾ ਪਵੇਗਾ।
ਇਹ ਵੀ ਪੜ੍ਹੋ: Farmesrs Protest: ਕਿਸਾਨਾਂ ਦਾ ਐਲਾਨ...ਕਿਸਾਨ ਲੀਡਰ ਨਵਦੀਪ ਜਲਬੇੜਾ ਦੀ ਰਿਹਾਈ ਤੱਕ ਰੇਲਵੇ ਟ੍ਰੈਕ ਤੋਂ ਨਹੀਂ ਉੱਠਾਂਗੇ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।