Budgam Encounter: ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੰਗਲਵਾਰ (17 ਜਨਵਰੀ) ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਬਡਗਾਮ ਐਸਐਸਪੀ ਦਫ਼ਤਰ ਨੇੜੇ ਹੋਇਆ। ਇੱਥੇ ਸੁਰੱਖਿਆ ਬਲਾਂ ਨੂੰ ਦੋ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਆਪਰੇਸ਼ਨ ਸ਼ੁਰੂ ਕੀਤਾ ਗਿਆ।


ਇਹ ਵੀ ਪੜ੍ਹੋ: Employment In Saudi Arabia: ਸਾਊਦੀ ਅਰਬ ਵਿੱਚ ਬੰਪਰ ਨੌਕਰੀ! 5 ਸਾਲਾਂ ‘ਚ ਰੁਜ਼ਗਾਰ ਵਿੱਚ ਸਭ ਤੋਂ ਵੱਡਾ ਵਾਧਾ ਦਰਜ


ਸੁਰੱਖਿਆ ਬਲਾਂ ਨੇ ਪਹਿਲਾਂ ਦੋਵਾਂ ਅੱਤਵਾਦੀਆਂ ਨੂੰ ਘੇਰ ਲਿਆ ਅਤੇ ਫਿਰ ਆਪਰੇਸ਼ਨ ਸ਼ੁਰੂ ਕਰ ਦਿੱਤਾ। ਦੋਵੇਂ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਰਿਪੋਰਟਾਂ ਮੁਤਾਬਕ ਤਿੰਨ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਸੀ ਪਰ ਉਹ ਭੱਜਣ 'ਚ ਕਾਮਯਾਬ ਹੋ ਗਏ।






ਖਬਰਾਂ ਮੁਤਾਬਕ ਬਡਗਾਮ ਜ਼ਿਲੇ ਦੇ ਰੇਡਬਗ ਮਾਗਾਮ ਇਲਾਕੇ 'ਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਹੈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇੱਥੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਕਈ ਵਾਰ ਆਤਮ ਸਮਰਪਣ ਕਰਨ ਦਾ ਮੌਕਾ ਦਿੱਤਾ ਪਰ ਉਹ ਨਹੀਂ ਮੰਨੇ ਅਤੇ ਲਗਾਤਾਰ ਗੋਲੀਬਾਰੀ ਕਰ ਰਹੇ ਸਨ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ ਅਤੇ ਕੁਝ ਦੇਰ ਬਾਅਦ ਅੱਤਵਾਦੀਆਂ ਨੇ ਗੋਲੀਬਾਰੀ ਬੰਦ ਕਰ ਦਿੱਤੀ। ਇਸ ਦੌਰਾਨ ਪਤਾ ਲੱਗਾ ਕਿ ਅੱਤਵਾਦੀ ਫਰਾਰ ਹੋ ਗਏ ਹਨ।


 


ਇਹ ਵੀ ਪੜ੍ਹੋ: 'ਪਾਕਿਸਤਾਨ ਏਅਰਪੋਰਟ 'ਤੇ ਅੰਡਰਵਰਲਡ ਦਾ ਕਬਜ਼ਾ', ਕੌਣ ਆਇਆ ਤੇ ਚਲਾ ਗਿਆ, ਦੁਨੀਆ ਨੂੰ ਨਹੀਂ ਹੁੰਦੀ ਕੋਈ ਜਾਣਕਾਰੀ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।