Budgam Encounter : ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੰਗਲਵਾਰ (17 ਜਨਵਰੀ) ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਹੈ। ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਬਡਗਾਮ ਐਸਐਸਪੀ ਦਫ਼ਤਰ ਨੇੜੇ ਹੋਇਆ ਹੈ। ਇੱਥੇ ਸੁਰੱਖਿਆ ਬਲਾਂ ਨੂੰ ਦੋ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਆਪਰੇਸ਼ਨ ਸ਼ੁਰੂ ਕੀਤਾ ਗਿਆ।
ਸੁਰੱਖਿਆ ਬਲਾਂ ਨੇ ਪਹਿਲਾਂ ਦੋਵਾਂ ਅੱਤਵਾਦੀਆਂ ਨੂੰ ਘੇਰ ਲਿਆ ਅਤੇ ਫਿਰ ਆਪਰੇਸ਼ਨ ਸ਼ੁਰੂ ਕਰ ਦਿੱਤਾ। ਦੋਵੇਂ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਲਾਕੇ 'ਚ ਅੱਤਵਾਦੀਆਂ ਦੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਜਵਾਨਾਂ ਨੇ ਬਡਗਾਮ 'ਚ ਇਕ ਮੋਬਾਇਲ ਵਾਹਨ ਚੈਕ ਪੋਸਟ ਸਥਾਪਤ ਕੀਤੀ। ਅਧਿਕਾਰੀ ਨੇ ਕਿਹਾ, "ਇੱਕ ਕੈਬ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਗਿਆ ਸੀ ਪਰ ਅੰਦਰ ਮੌਜੂਦ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਦਿੱਤੀ, ਜਿਸਦਾ ਤੁਰੰਤ ਜਵਾਬੀ ਕਾਰਵਾਈ ਕੀਤੀ ਗਈ ।
ਅੱਤਵਾਦੀਆਂ ਦੀ ਪਛਾਣ
ਮੁੱਠਭੇੜ ਦੇ ਵੇਰਵੇ ਦਿੰਦੇ ਹੋਏ ਏਡੀਜੀਪੀ ਕਸ਼ਮੀਰ ਨੇ ਕਿਹਾ, "ਦੋਵੇਂ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਪੁਲਵਾਮਾ ਦੇ ਅਰਬਾਜ਼ ਮੀਰ ਅਤੇ ਸ਼ਾਹਿਦ ਸ਼ੇਖ ਵਜੋਂ ਹੋਈ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਦੋਵੇਂ ਅੱਤਵਾਦੀ ਇਸ ਤੋਂ ਪਹਿਲਾਂ ਹਾਲ ਹੀ ਵਿੱਚ ਹੋਈ ਮੁੱਠਭੇੜ ਵਿੱਚ ਬੱਚ ਗਏ ਸਨ।"
ਮੁੱਠਭੇੜ ਦੇ ਵੇਰਵੇ ਦਿੰਦੇ ਹੋਏ ਏਡੀਜੀਪੀ ਕਸ਼ਮੀਰ ਨੇ ਕਿਹਾ, "ਦੋਵੇਂ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਪੁਲਵਾਮਾ ਦੇ ਅਰਬਾਜ਼ ਮੀਰ ਅਤੇ ਸ਼ਾਹਿਦ ਸ਼ੇਖ ਵਜੋਂ ਹੋਈ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਦੋਵੇਂ ਅੱਤਵਾਦੀ ਇਸ ਤੋਂ ਪਹਿਲਾਂ ਹਾਲ ਹੀ ਵਿੱਚ ਹੋਈ ਮੁੱਠਭੇੜ ਵਿੱਚ ਬੱਚ ਗਏ ਸਨ।"
ਦੋ ਦਿਨ ਪਹਿਲਾਂ ਵੀ ਹੋਈ ਸੀ ਮੁੱਠਭੇੜ
ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਰਿਪੋਰਟਾਂ ਮੁਤਾਬਕ ਤਿੰਨੇ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਸੀ ਪਰ ਉਹ ਚਕਮਾ ਦੇ ਕੇ ਭੱਜਣ 'ਚ ਕਾਮਯਾਬ ਹੋ ਗਏ।
ਫਰਾਰ ਹੋ ਗਏ ਸਨ ਅੱਤਵਾਦੀ
ਖਬਰਾਂ ਮੁਤਾਬਕ ਬਡਗਾਮ ਜ਼ਿਲੇ ਦੇ ਰੇਡਬਗ ਮਾਗਾਮ ਇਲਾਕੇ 'ਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਹੈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇੱਥੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਕਈ ਵਾਰ ਆਤਮ ਸਮਰਪਣ ਕਰਨ ਦਾ ਮੌਕਾ ਦਿੱਤਾ ਪਰ ਉਹ ਨਹੀਂ ਮੰਨੇ ਅਤੇ ਲਗਾਤਾਰ ਗੋਲੀਬਾਰੀ ਕਰ ਰਹੇ ਸਨ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ ਅਤੇ ਕੁਝ ਦੇਰ ਬਾਅਦ ਅੱਤਵਾਦੀਆਂ ਨੇ ਗੋਲੀਬਾਰੀ ਬੰਦ ਕਰ ਦਿੱਤੀ। ਇਸ ਦੌਰਾਨ ਪਤਾ ਲੱਗਾ ਕਿ ਅੱਤਵਾਦੀ ਫਰਾਰ ਹੋ ਗਏ ਹਨ।