Jammu Kashmir: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਜੰਗਲੀ ਖੇਤਰ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਇਕ ਅਧਿਕਾਰੀ ਸਮੇਤ ਚਾਰ ਸੁਰੱਖਿਆ ਜਵਾਨ ਸ਼ਹੀਦ ਹੋ ਗਏ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।


ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਆਪਰੇਸ਼ਨ ਗਰੁੱਪ ਦੇ ਜਵਾਨਾਂ ਨੇ ਦੇਸਾ ਜੰਗਲੀ ਖੇਤਰ ਦੇ ਧਾਰੀ ਗੋਟੇ ਉਰਬਾਗੀ 'ਚ ਦੁਪਹਿਰ 2.45 ਵਜੇ ਦੇ ਕਰੀਬ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।






ਉਨ੍ਹਾਂ ਦੱਸਿਆ ਕਿ 20 ਮਿੰਟ ਤੋਂ ਵੱਧ ਸਮੇਂ ਤੱਕ ਚੱਲੀ ਗੋਲੀਬਾਰੀ ਵਿੱਚ ਇੱਕ ਅਧਿਕਾਰੀ ਸਮੇਤ ਚਾਰ ਫੌਜੀ ਅਤੇ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਇਨ੍ਹਾਂ 'ਚੋਂ ਚਾਰ ਦੀ ਮੌਤ ਹੋ ਗਈ ਹੈ।


ਫੌਜ ਨੇ ਦੱਸਿਆ ਕਿ ਇਲਾਕੇ 'ਚ ਵਾਧੂ ਫੌਜ ਭੇਜੀ ਗਈ ਹੈ ਅਤੇ ਆਖਰੀ ਸੂਚਨਾ ਮਿਲਣ ਤੱਕ ਮੁਹਿੰਮ ਜਾਰੀ ਸੀ। ਅਧਿਕਾਰੀਆਂ ਮੁਤਾਬਕ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਗਈ। ਫੌਜ ਦੀ 16ਵੀਂ ਕੋਰ, ਜਿਸ ਨੂੰ ਵ੍ਹਾਈਟ ਨਾਈਟ ਕੋਰ ਵੀ ਕਿਹਾ ਜਾਂਦਾ ਹੈ, ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ, "ਖੇਤਰ ਵਿੱਚ ਹੋਰ ਵੀ ਫੌਜ ਭੇਜੀ ਗਈ ਹੈ, ਮੁਹਿੰਮ ਜਾਰੀ ਹੈ।" 






ਇਸ ਦੌਰਾਨ, ਇੱਕ ਪੁਲਿਸ ਬੁਲਾਰੇ ਨੇ ਮੁਕਾਬਲੇ ਦੀ ਪੁਸ਼ਟੀ ਕੀਤੀ, ਪਰ ਕਿਹਾ ਕਿ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।