Jammu Kashmir Encounter: ਜੰਮੂ ਕਸ਼ਮੀਰ ਦੇ ਕੁਲਗਾਮ 'ਚ ਇਕ ਅੱਤਵਾਦੀ ਢੇਰ, ਆਪਰੇਸ਼ਨ ਜਾਰੀ
ਜਵਾਨਾਂ ਦੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਜ਼ਿੰਦਾ ਜਾਂ ਮੁਰਦਾ ਕਿਸੇ ਵੀ ਹਾਲਤ 'ਚ ਲੁਕੇ ਹੋਏ ਅੱਤਵਾਦੀਆਂ ਨੂੰ ਇਲਾਕੇ ਤੋਂ ਬਾਹਰ ਕੱਢਿਆ ਜਾਵੇ।
Kulgam Encounter News: ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਜਵਾਨਾਂ ਤੇ ਅੱਤਵਾਦੀਆਂ 'ਚ ਹੋਏ ਮੁਕਾਬਲੇ 'ਚ ਇਹ ਅੱਤਵਾਦੀ ਮਾਰਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਹਾਲੇ ਪਛਾਣ ਨਹੀਂ ਹੋ ਪਾਈ ਹੈ। ਜਾਣਕਾਰੀ ਮਿਲ ਰਹੀ ਹੈ ਕਿ ਇਸ ਇਲਾਕੇ 'ਚ ਹੋਰ ਅੱਤਵਾਦੀ ਵੀ ਫਸੇ ਹੋਏ ਹਨ। ਭਾਰੀ ਗਿਣਤੀ 'ਚ ਜਵਾਨਾਂ ਨੇ ਮਿਲ ਕੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਅੱਤਵਾਦੀ ਇਲਾਕੇ ਤੋਂ ਨਿਕਲ ਕੇ ਭੱਜ ਨਾ ਜਾਣ ਇਸ ਲਈ ਜਵਾਨਂ ਨੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ। ਜਵਾਨਾਂ ਦੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਜ਼ਿੰਦਾ ਜਾਂ ਮੁਰਦਾ ਕਿਸੇ ਵੀ ਹਾਲਤ 'ਚ ਲੁਕੇ ਹੋਏ ਅੱਤਵਾਦੀਆਂ ਨੂੰ ਇਲਾਕੇ ਤੋਂ ਬਾਹਰ ਕੱਢਿਆ ਜਾਵੇ। ਇਸ ਤੋਂ ਪਹਿਲਾਂ ਜਵਾਨਾਂ ਨੇ ਬੁੱਧਵਾਰ ਦੇ ਦਿਨ ਵੱਡੀ ਸਫਲਤਾ ਹਾਸਲ ਕੀਤੀ ਸੀ। ਜਵਾਨਾਂ ਨੇ ਦੋ ਵੱਖ-ਵੱਖ ਮੁਕਾਬਲਿਆਂ 'ਚ ਪੰਜ ਅੱਤਵਾਦੀਆਂ ਨੂੰ ਮਾਰ ਸੁੱਟਿਆ ਸੀ।
ਜਿਵੇਂ ਹੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਜਵਾਨਾਂ ਨੂੰ ਮਿਲੀ ਸੁਰੱਖਿਆਬਲਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਜਵਾਨਾਂ ਵੱਲੋਂ ਜਦੋਂ ਅੱਤਵਾਦੀਆਂ ਨੂੰ ਹਥਿਆਰ ਸੁੱਟਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਫਾਈਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਜਵਾਨਾਂ ਨੇ ਮੋਰਚਾ ਸੰਭਾਲਿਆ ਤੇ ਮੂੰਹਤੋੜ ਜਵਾਬ ਦੇਣਾ ਸ਼ੁਰੂ ਕਰ ਦਿੱਤਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਵਾਨਾਂ ਨੇ ਬੁੱਧਵਾਰ ਨੂੰ ਵੱਡੀ ਸਫਲਤਾ ਹਾਸਲ ਕੀਤੀ ਸੀ। ਜਵਾਨਾਂ ਨੇ ਦੋ ਵੱਖ-ਵੱਖ ਮੁਕਾਬਲਿਆਂ 'ਚ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਦੱਸ ਦੇਈਏ ਕਿ ਬੁੱਧਵਾਰ ਨੂੰ ਅਸਫਾਕ ਅਹਿਮਦ ਨੂੰ ਜਵਾਨਾਂ ਨੇ ਮਾਰ ਦਿੱਤਾ ਸੀ। ਅਸਫਾਕ ਅਹਿਮਦ ਲਸ਼ਕਰ ਦੇ ਸਹਿਯੋਗੀ ਦ ਰੇਸਿਸਟੈਂਸ ਫਰੰਟ (TRF) ਦਾ ਕਮਾਂਡਰ ਸੀ। ਬਾਕੀ ਅੱਤਵਾਦੀਆਂ 'ਚ ਦੋ ਟੀਆਰਐਫ ਅਤੇ ਦੋ ਹਿਜ਼ਬੁਲ ਮੁਜਾਹਿਦੀਨ ਕਮਾਂਡਰ ਸ਼ਾਮਲ ਹਨ। ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ:
Red Army Viral Video : ਸੜਕ 'ਤੇ ਲੱਖਾਂ ਦੀ ਗਿਣਤੀ 'ਚ ਆਏ ਲਾਲ ਕੇਕੜੇ, ਲੋਕਾਂ ਨੇ ਕਿਹਾ- 'ਇਹ ਤਾਂ ਐਨੀਮੇਸ਼ਨ ਫਿਲਮ ਵਰਗਾ ਹੈ'
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904