Jammu Kashmir : ਜੰਮੂ-ਕਸ਼ਮੀਰ ਵਿੱਚ ਭਾਰਤ-ਪਾਕਿ ਸਰਹੱਦ ਐਲਓਸੀ ਦੇ ਨਾਲ ਲੱਗਦੇ ਕੁਪਵਾੜਾ ਜ਼ਿਲ੍ਹੇ ਦੇ ਨੇੜੇ ਸੁਰੱਖਿਆ ਏਜੰਸੀਆਂ ਦੀ ਅੱਤਵਾਦੀਆਂ ਨਾਲ ਹੋਈ ਮੁੱਠਭੇੜ 'ਚ 5 ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ ਅੱਤਵਾਦੀਆਂ ਨੂੰ ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਦੇ ਸਾਂਝੇ ਆਪਰੇਸ਼ਨ 'ਚ  ਢੇਰ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਦੇ ਆਧਾਰ 'ਤੇ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਸੀ ਅਤੇ ਇਸ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ 'ਤੇ ਫ਼ਾਇਰਿੰਗ ਕਰ ਦਿੱਤੀ। ਸੁਰੱਖਿਆ ਏਜੰਸੀਆਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਇਸ ਮੁਕਾਬਲੇ 'ਚ 5 ਪਾਕਿਸਤਾਨੀ ਅੱਤਵਾਦੀ ਮਾਰੇ ਗਏ ਹਨ।


 

 ਪੁੰਛ ਜ਼ਿਲ੍ਹੇ ਵਿੱਚ ਫੌਜ ਨੇ ਨਾਕਾਮ ਕੀਤੀ ਘੁਸਪੈਠ ਦੀ ਕੋਸ਼ਿਸ਼ 


ਫੌਜ ਨੇ ਵੀਰਵਾਰ (15 ਜੂਨ) ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਕੰਟਰੋਲ ਰੇਖਾ ਦੇ ਨੇੜੇ ਤੋਂ ਵੱਡੀ ਗਿਣਤੀ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਕ੍ਰਿਸ਼ਨਾ ਘਾਟੀ ਸੈਕਟਰ 'ਚ ਤਲਾਸ਼ੀ ਮੁਹਿੰਮ ਦੌਰਾਨ ਇਹ ਬਰਾਮਦਗੀ ਹੋਈ ਹੈ, ਜਿਸ 'ਚ ਪਾਕਿਸਤਾਨ 'ਚ ਬਣੇ ਸਟੀਲ ਕੋਰ ਕਾਰਤੂਸ ਅਤੇ ਦਵਾਈਆਂ ਵੀ ਸ਼ਾਮਲ ਹਨ।

 

ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ  


ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਵਾਨਾਂ ਨੇ ਖਾਸ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਇਸ ਦੌਰਾਨ 2 ਬੈਗ ਮਿਲੇ , ਜਿਸ 'ਚ ਇਕ ਏ.ਕੇ.-47 ਰਾਈਫਲ, 9 ਮੈਗਜ਼ੀਨ, 438 ਕਾਰਤੂਸ, ਦੋ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ ਛੇ ਗ੍ਰਨੇਡ ਤੋਂ ਇਲਾਵਾ ਕੁੱਝ ਕੱਪੜੇ  ਦਵਾਈਆਂ ਸਨ। ਲੈਫਟੀਨੈਂਟ ਕਰਨਲ ਆਨੰਦ ਨੇ ਕਿਹਾ, ਇਸ ਤੇਜ਼ ਕਾਰਵਾਈ ਨਾਲ ਘੁਸਪੈਠ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ, ਜਿਸ ਕਾਰਨ ਪੁੰਛ ਜ਼ਿਲ੍ਹੇ ਵਿੱਚ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਸੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ, ਪ੍ਰਧਾਨ ਮੰਤਰੀ ਬਾਜੇਕੇ ਦਾ ਵੀ ਮਾਮਲਾ


ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਾਤਲ ਲਿਆਉਣੇ ਪੈਣਗੇ ਸਾਹਮਣੇ, ਅਦਾਲਤ ਦਾ ਸਖ਼ਤ ਹੁਕਮ, ਜੇਲ੍ਹ ਪ੍ਰਸ਼ਾਸਨ ਨੂੰ ਪੈਣਗੀਆਂ ਭਾਜੜਾਂ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ