ਪੁਲਵਾਮਾ ਇਲਾਕੇ 'ਚ ਅੱਤਵਾਦੀਆਂ ਨਾਲ ਮੁੱਠਭੇੜ, ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਪਾਇਆ ਘੇਰਾ
Jammu Kashmir Encounter: ਸੂਬੇ 'ਚ ਅੱਤਵਾਦ ਨੂੰ ਖ਼ਤਮ ਕਰਨ ਲਈ ਸੁਰੱਖਿਆ ਬਲਾਂ ਵੱਲੋਂ ਸ਼ੁਰੂ ਕੀਤੇ ਗਏ ਇਸ ਆਪਰੇਸ਼ਨ 'ਚ ਕੱਲ੍ਹ ਹੀ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
Jammu Kashmir Encounter: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ (Pulwama district) ਦੇ ਚਾਂਦਗਾਮ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ ਪਰ ਜਦੋਂ ਉਹ ਨਾ ਮੰਨੇ ਤਾਂ ਮੁੱਠਭੇੜ ਸ਼ੁਰੂ ਹੋ ਗਈ।
Encounter breaks out between security forces and terrorists in the Chandgam area of Pulwama district. More details awaited: Kashmir Zone Police
— ANI (@ANI) January 4, 2022
ਸੁਰੱਖਿਆ ਬਲਾਂ ਵੱਲੋਂ ਸੂਬੇ 'ਚ ਅੱਤਵਾਦ ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਇਸ ਆਪਰੇਸ਼ਨ 'ਚ ਬੀਤੇ ਦਿਨ ਹੀ ਇਸ ਦੇ ਨਾਂ 'ਤੇ ਵੱਡੀ ਸਫਲਤਾ ਹਾਸਲ ਕੀਤੀ ਗਈ। ਦਰਅਸਲ ਕੱਲ੍ਹ ਸੁਰੱਖਿਆ ਬਲਾਂ ਨੇ ਸ੍ਰੀਨਗਰ ਵਿੱਚ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਤਿੰਨ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਸੀ।
ਦੋ ਖ਼ਤਰਨਾਕ ਅੱਤਵਾਦੀਆਂ ਨੂੰ ਕੀਤਾ ਢੇਰ
ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਕੱਲ੍ਹ ਯਾਨੀ 4 ਜਨਵਰੀ ਨੂੰ ਸ੍ਰੀਨਗਰ ਦੇ ਬਾਹਰਵਾਰ ਹਰਵਾਨ ਵਿੱਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇੱਕ ਖ਼ਤਰਨਾਕ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ ਗਈ ਸੀ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਇੱਕ ਟਵੀਟ ਵਿੱਚ ਮਾਰੇ ਗਏ ਅੱਤਵਾਦੀ ਦੀ ਪਛਾਣ ਸਲੀਮ ਪਾਰੇ ਵਜੋਂ ਹੋਈ ਜੋ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਸੀ।
ਟਵੀਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇੱਕ ਹੋਰ ਵਿਦੇਸ਼ੀ ਅੱਤਵਾਦੀ ਵੀ ਮਾਰਿਆ ਗਿਆ ਹੈ। ਹਾਲਾਂਕਿ ਬਾਅਦ 'ਚ ਕਿਹਾ ਗਿਆ ਕਿ ਸਿਰਫ ਸਲੀਮ ਹੀ ਮਾਰਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਅੱਤਵਾਦੀ ਹਾਫਿਜ਼ ਭੱਜਣ 'ਚ ਕਾਮਯਾਬ ਹੋ ਗਿਆ ਪਰ ਉਸ ਨੂੰ ਫੜਨ ਲਈ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਹਾਫਿਜ਼ ਵੀ ਇਸੇ ਮੁਹਿੰਮ ਦੌਰਾਨ ਮਾਰਿਆ ਗਿਆ ਸੀ। ਪੁਲਿਸ ਦੇ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਹਾਫਿਜ਼ ਉਰਫ਼ ਹਮਜ਼ਾ ਬਾਂਦੀਪੋਰਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਸਮੇਤ ਹੋਰ ਅੱਤਵਾਦੀ ਘਟਨਾਵਾਂ 'ਚ ਸ਼ਾਮਲ ਰਿਹਾ ਹੈ।
Second #terrorist killed in #Srinagar #Encounter identified as Hafiz @ Hamza of #Pakistan. He was involved in killing of 2 policemen in #Bandipora & after this #terror incident, he shifted to Harwan area of #Srinagar: IGP Kashmir@JmuKmrPolice
— Kashmir Zone Police (@KashmirPolice) January 3, 2022
ਇਹ ਵੀ ਪੜ੍ਹੋ: Assembly Elections 2022: ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਕਰ ਰਿਹਾ ਬੈਠਕਾਂ, ਕਈ ਮੁੱਦਿਆਂ 'ਤੇ ਹੋਈ ਸਹਿਮਤੀ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: