Encounter In Jammu And Kashmir: ਦੱਖਣੀ ਕਸ਼ਮੀਰ ਦੇ ਸ਼ੌਪੀਆਂ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਸਾਡੇ ਦੋ ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ। ਇਸ ਨਾਲ ਹੀ ਮੁਕਾਬਲੇ 'ਚ ਇਕ ਅੱਤਵਾਦੀ ਵੀ ਮਾਰਿਆ ਗਿਆ ਹੈ। ਸੁਰੱਖਿਆ ਬਲਾਂ ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਸੀਂ ਅਜੇ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੁਕਾਬਲੇ ਦੌਰਾਨ ਕਾਂਸਟੇਬਲ ਸੰਤੋਸ਼ ਯਾਦਵ (1RR ਬਟਾਲੀਅਨ) ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਦੂਜੇ ਪਾਸੇ ਇਸੇ ਅਪਰੇਸ਼ਨ ਵਿੱਚ ਗੋਲੀ ਲੱਗਣ ਕਾਰਨ ਸਿਪਾਹੀ ਚਵਾਨ ਰੋਨਿਤ ਤਾਨਾਜੀ (1RR ਬਟਾਲੀਅਨ) ਵੀ ਸ਼ਹੀਦ ਹੋ ਗਏ ਹਨ। ਸ਼ਹੀਦ ਹੋਏ ਦੋਵੇਂ ਜਵਾਨ 1 ਆਰਆਰ (ਰਾਸ਼ਟਰੀ ਰਾਈਫਲ) ਦੇ ਹਨ।
ਮੁਕਾਬਲੇ ਦੌਰਾਨ ਗੋਲੀ ਚੱਲੀ
ਅਧਿਕਾਰੀਆਂ ਨੇ ਦੱਸਿਆ ਕਿ ਸ਼ੋਪੀਆਂ ਦੇ ਜੈਨਾਪੁਰਾ ਖੇਤਰ ਦੇ ਚੇਰਮਾਰਗ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਬਲ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਤਾਂ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲੇ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ।
ਦੱਖਣੀ ਕਸ਼ਮੀਰ ਇਕ ਸੰਵੇਦਨਸ਼ੀਲ ਇਲਾਕਾ
ਜ਼ਿਕਰਯੋਗ ਹੈ ਕਿ ਦੱਖਣੀ ਕਸ਼ਮੀਰ ਨੂੰ ਬੇਹੱਦ ਸੰਵੇਦਨਸ਼ੀਲ ਖੇਤਰ ਮੰਨਿਆ ਜਾਂਦਾ ਹੈ। ਇੱਥੇ ਅਕਸਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਫਰਵਰੀ ਦੇ ਪਹਿਲੇ ਹਫਤੇ ਸ਼੍ਰੀਨਗਰ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ।
ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਦੱਸਿਆ ਕਿ ਇਹ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਤ ‘ਦਿ ਰੇਸਿਸਟੈਂਸ ਫਰੰਟ’ (ਟੀਆਰਐਫ) ਦੇ ਸਨ। ਇਨ੍ਹਾਂ 'ਚੋਂ ਇਕ ਅੱਤਵਾਦੀ 29 ਜਨਵਰੀ ਨੂੰ ਅਨੰਤਨਾਗ 'ਚ ਹੈੱਡ ਕਾਂਸਟੇਬਲ ਅਲੀ ਮੁਹੰਮਦ ਗਨੀ ਦੀ ਹੱਤਿਆ 'ਚ ਸ਼ਾਮਲ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904