Jammu Kashmir: ਪ੍ਰਧਾਨ ਮੰਤਰੀ ਦੇ ਕਸ਼ਮੀਰ ਦੌਰੇ ਤੋਂ ਪਹਿਲਾਂ ਘਾਟੀ 'ਚ ਇਨਕਾਊਂਟਰ, ਮੁੱਠਭੇੜ 'ਚ ਦਹਿਸ਼ਤਗਰਦ ਢੇਰ
ਜੰਮੂ-ਕਸ਼ਮੀਰ ਦੇ ਆਈਜੀ ਮੁਤਾਬਕ ਮੁਕਾਬਲੇ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਇਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ ਹੈ।
Jammu Kashmir Encounter: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਮਿਰਹਾਮਾ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਅੱਤਵਾਦੀਆਂ ਦਾ ਮੁਕਾਬਲਾ ਜਾਰੀ ਹੈ। ਜੰਮੂ-ਕਸ਼ਮੀਰ ਦੇ ਆਈਜੀ ਮੁਤਾਬਕ ਮੁਕਾਬਲੇ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਇਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ ਹੈ। ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ।
ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਇਹ ਮੁਕਾਬਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਤਵਾਰ ਨੂੰ ਸਾਂਬਾ ਵਿੱਚ ਪੱਲੀ ਪੰਚਾਇਤ ਦਾ ਦੌਰਾ ਕਰਨ ਤੋਂ ਇੱਕ ਦਿਨ ਪਹਿਲਾਂ ਹੋਇਆ। ਪੀਐਮ ਦੇ ਦੌਰੇ ਨੂੰ ਲੈ ਕੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਜੈਸ਼-ਏ-ਮੁਹੰਮਦ ਦੇ ਦੋ ਆਤਮਘਾਤੀ ਹਮਲਾਵਰਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਸ਼ੁੱਕਰਵਾਰ ਨੂੰ ਇੱਥੇ ਭਿਆਨਕ ਮੁਕਾਬਲਾ ਹੋਇਆ।
ਜੰਮੂ ਦੇ ਬਾਹਰਵਾਰ ਸੁੰਜਵਾਂ ਫੌਜੀ ਕੈਂਪ ਨੇੜੇ ਹੋਏ ਮੁਕਾਬਲੇ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ 'ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੁਕਾਬਲੇ ਦੌਰਾਨ ਵੱਡੀ ਮਾਤਰਾ 'ਚ ਹਥਿਆਰਾਂ ਅਤੇ ਗੋਲਾ-ਬਾਰੂਦ ਨਾਲ ਲੈਸ ਦੋਵੇਂ ਅੱਤਵਾਦੀ ਮਾਰੇ ਗਏ। ਜਿਸ ਕਾਰਨ ਵੱਡਾ ਹਮਲਾ ਟਲ ਗਿਆ। ਮੁਕਾਬਲੇ ਵਿੱਚ ਸੀਆਈਐਸਐਫ ਦਾ ਇੱਕ ਅਧਿਕਾਰੀ ਵੀ ਸ਼ਹੀਦ ਹੋ ਗਿਆ ਅਤੇ ਦੋ ਪੁਲੀਸ ਮੁਲਾਜ਼ਮਾਂ ਸਮੇਤ ਨੌਂ ਹੋਰ ਜ਼ਖ਼ਮੀ ਹੋ ਗਏ।
Jammu & Kashmir | An encounter has broken out in the Mirhama area of the Kulgam district. Police & Army are on job. Further details awaited: Police
— ANI (@ANI) April 23, 2022
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।