Jammu Kashmir Exit Poll 2024: ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ ਹੈ। ਇਸ ਤੋਂ ਬਾਅਦ 8 ਅਕਤੂਬਰ ਨੂੰ ਆਉਣ ਵਾਲੇ ਚੋਣ ਨਤੀਜਿਆਂ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਪਰ ਇਸ ਤੋਂ ਪਹਿਲਾਂ ਐਗਜ਼ਿਟ ਪੋਲ ਦੇ ਅੰਕੜੇ ਸਾਹਮਣੇ ਆਏ ਹਨ, ਜਿਸ 'ਚ ਕੁਝ ਹੱਦ ਤੱਕ ਤਸਵੀਰ ਸਾਫ ਹੋ ਗਈ ਹੈ।


ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਦੈਨਿਕ ਭਾਸਕਰ ਦੇ ਸਰਵੇਖਣ ਮੁਤਾਬਕ, ਜੰਮੂ-ਕਸ਼ਮੀਰ 'ਚ ਕਾਂਗਰਸ ਨੂੰ 35-40 ਸੀਟਾਂ ਮਿਲਣ ਦੀ ਉਮੀਦ ਹੈ, ਜਦਕਿ ਭਾਜਪਾ ਨੂੰ 20-25 ਸੀਟਾਂ ਮਿਲ ਸਕਦੀਆਂ ਹਨ। ਇਸ ਦੇ ਨਾਲ ਹੀ ਪੀਡੀਪੀ ਨੂੰ 4-7 ਸੀਟਾਂ ਮਿਲ ਸਕਦੀਆਂ ਹਨ। ਇਸ ਤੋਂ ਇਲਾਵਾ 12 ਤੋਂ 16 ਸੀਟਾਂ ਹੋਰਾਂ ਨੂੰ ਜਾ ਸਕਦੀਆਂ ਹਨ।



ਸੀਵੋਟਰ ਸਰਵੇ 'ਚ ਕਿਸ ਦੀ ਬਣ ਰਹੀ ਸਰਕਾਰ ?


ਇੰਡੀਆ ਟੂਡੇ-ਸੀਵੋਟਰ ਸਰਵੇਖਣ ਮੁਤਾਬਕ, ਭਾਜਪਾ ਨੂੰ 27 ਤੋਂ 32 ਸੀਟਾਂ ਮਿਲ ਸਕਦੀਆਂ ਹਨ। ਕਾਂਗਰਸ ਨੂੰ 40 ਤੋਂ 48 ਸੀਟਾਂ ਮਿਲਣ ਦੀ ਉਮੀਦ ਹੈ। ਜਦੋਂ ਕਿ ਪੀਡੀਪੀ ਨੂੰ 6 ਤੋਂ 12 ਸੀਟਾਂ ਮਿਲਣ ਦੀ ਉਮੀਦ ਹੈ ਅਤੇ ਬਾਕੀਆਂ ਨੂੰ 4 ਤੋਂ 6 ਸੀਟਾਂ ਮਿਲਣ ਦੀ ਉਮੀਦ ਹੈ।


ਕੀ ਕਹਿ ਰਿਹਾ ਹੈ ਪੀਪਲਜ਼ ਪਲਸ ਸਰਵੇ?


ਇਸ ਤੋਂ ਇਲਾਵਾ ਪੀਪਲਜ਼ ਪਲਸ ਦੇ ਸਰਵੇ ਮੁਤਾਬਕ ਭਾਜਪਾ ਨੂੰ 23 ਤੋਂ 27 ਸੀਟਾਂ ਮਿਲਣ ਦੀ ਸੰਭਾਵਨਾ ਹੈ, ਜਦਕਿ ਕਾਂਗਰਸ ਨੂੰ 46 ਤੋਂ 50 ਸੀਟਾਂ ਮਿਲਣ ਦੀ ਸੰਭਾਵਨਾ ਹੈ। ਜਦੋਂ ਕਿ 7 ਤੋਂ 11 ਸੀਟਾਂ ਪੀਡੀਪੀ ਨੂੰ ਜਾ ਸਕਦੀਆਂ ਹਨ। ਜਦਕਿ ਹੋਰਨਾਂ ਨੂੰ 4 ਤੋਂ 6 ਸੀਟਾਂ ਮਿਲ ਸਕਦੀਆਂ ਹਨ।


ਜੰਮੂ ਖੇਤਰ ਵਿੱਚ ਕਿਸ ਕੋਲ ਕਿੰਨੀਆਂ ਸੀਟਾਂ ?


ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਵੋਟਰ ਦੇ ਸਰਵੇਖਣ ਮੁਤਾਬਕ ਜੰਮੂ ਖੇਤਰ 'ਚ ਕਾਂਗਰਸ ਨੂੰ 11 ਤੋਂ 15 ਸੀਟਾਂ ਮਿਲ ਸਕਦੀਆਂ ਹਨ। ਜਦਕਿ ਭਾਜਪਾ ਨੂੰ ਇੱਥੋਂ 27 ਤੋਂ 31 ਸੀਟਾਂ ਮਿਲ ਸਕਦੀਆਂ ਹਨ। ਜਦੋਂ ਕਿ ਪੀਡੀਪੀ ਨੂੰ 2 ਅਤੇ ਬਾਕੀਆਂ ਨੂੰ ਇੱਕ ਸੀਟ ਮਿਲ ਸਕਦੀ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।