ਜੰਮੂ 'ਚ ਪਾਕਿਸਤਾਨ ਦੀ ਗੋਲੀ ਨਾਲ 2 ਹਲਾਕ
ਏਬੀਪੀ ਸਾਂਝਾ | 19 Jan 2018 12:43 PM (IST)
ਪ੍ਰਤੀਕਆਤਮਕ ਫੋਟੋ
ਜੰਮੂ: ਜੰਮੂ ਕਸ਼ਮੀਰ ਦੇ ਵੱਖ-ਵੱਖ ਸੈਕਟਰਾਂ ਵਿਚ ਪਾਕਿਸਤਾਨ ਵਲੋਂ ਲਗਾਤਾਰ ਗੋਲੀਬਾਰੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਗੋਲੀਬਾਰੀ ਨਾਲ ਆਰ.ਐਸ.ਪੂਰਾ ਸੈਕਟਰ ਵਿਚ ਜਿੱਥੇ ਦੋ ਸ਼ਹਿਰੀਆਂ ਦੀ ਮੌਤ ਹੋ ਗਈ ਹੈ ਤੇ ਓਥੇ ਹੀ, ਸਾਂਬਾ ਦੇ ਰਾਮਗੜ੍ਹ ਸੈਕਟਰ ਵਿਚ ਪਾਕਿਸਤਾਨੀ ਗੋਲੀਬਾਰੀ ਵਿਚ ਦੋ ਸ਼ਹਿਰੀਆਂ ਦੇ ਜ਼ਖਮੀ ਹੋਏ ਹਨ। ਦਰ ਅਸਲ ਪਿਛਲੇ ਦਿਨਾਂ ਤੋਂ ਇਨ੍ਹਾਂ ਇਲਾਕਿਆਂ ਵਿਚ ਦਹਿਸ਼ਤ ਦਾ ਮਾਹੌਲ ਹੈ ਕਿਉਂਕਿ ਹੁਣ ਤੱਕ ਰੁਕ ਰੁਕ ਕੇ ਕਈ ਵਾਰ ਪਾਕਿਸਤਾਨ ਵੱਲੋਂ ਗੋਲੀਬਾਰੀ ਹੋ ਚੁੱਕੀ ਹੈ। ਇਸ ਤਰ੍ਹਾਂ ਦੀ ਗੋਲੀਬਾਰੀ ਨਾਲ ਸਰਹੱਦ 'ਤੇ ਰਹਿਣ ਵਾਲੇ ਲੋਕਾਂ ਨੂੰ ਵੱਡੇ ਪੱਧਰ 'ਤੇ ਸਮੱਸਿਆਵਾਂ ਆਉਂਦੀਆਂ ਹਨ। ਉਨ੍ਹਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਬੇਹੱਦ ਪ੍ਰਭਾਵਿਤ ਹੁੰਦੀ ਹੈ। ਮੋਦੀ ਸਰਕਾਰ ਸਮੇਂ ਜੰਮੂ ਕਸ਼ਮੀਰ 'ਚ ਅੱਤਵਾਦੀ ਕਾਰਵਾਈਆਂ ਵਧੀਆਂ ਹਨ ਹਾਲਾਂਕਿ ਫੌਜ ਵੱਲੋਂ ਵੱਡਾ ਅਪਰੇਸ਼ਨ ਵੀ ਚਲਾਇਆ ਜਾ ਰਿਹਾ ਹੈ ਪਰ ਇਸਦੇ ਬਾਵਜੂਦ ਵੀ ਹਰ ਰੋਜ਼ ਕੋਈ ਨਾ ਕੋਈ ਵੱਡੀ ਘਟਨਾ ਵਾਪਰ ਰਹੀ ਹੈ। ਕੁਝ ਦਿਨ ਪਹਿਲਾਂ ਹੀ ਜੰਮੂ ਕਸ਼ਮੀਰ ਦੇ ਊਰੀ ਵਿੱਚ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਜੈਸ਼-ਏ-ਮੁਹੰਮਦ ਦੇ 5 ਫਿਦਾਈਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।