ਅੱਤਵਾਦੀਆਂ ਨਾਲ ਮੁਕਾਬਲੇ ’ਚ 4 ਜਵਾਨ ਸ਼ਹੀਦ, 9 ਜ਼ਖ਼ਮੀ, ਨਾਗਰਿਕ ਦੀ ਵੀ ਮੌਤ
ਏਬੀਪੀ ਸਾਂਝਾ | 01 Mar 2019 07:58 PM (IST)
ਪ੍ਰਤਾਕਾਤਮਕ ਤਸਵੀਰ
ਚੰਡੀਗੜ੍ਹ: ਜੰਮੂ ਕਸ਼ਮੀਰ ਦੇ ਹੰਦਵਾੜਾ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ’ਚ ਦੋ ਸੀਆਰਪੀਐਫ ਤੇ ਦੋ ਜੰਮੂ ਕਸ਼ਮੀਰ ਪੁਲਿਸ ਦੇ ਜਵਾਨ ਸ਼ਹੀਦ ਹੋ ਗਏ। ਇਸ ਦੇ ਇਲਾਵਾ ਇੱਕ ਆਮ ਨਾਗਰਿਕ ਦੀ ਵੀ ਮੌਤ ਹੋਈ ਹੈ ਅਤੇ 9 ਹੋਰ ਜਵਾਨ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚ ਫੌਜ ਦੇ 7 ਤੇ ਸੀਆਰਪੀਐਫ ਦੇ 2 ਜਵਾਨ ਸ਼ਾਮਲ ਹਨ। ਜ਼ਖ਼ਮੀਆਂ ਨੂੰ ਸ੍ਰੀਨਗਰ ਦੇ ਬੇਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚੋਂ 2 ਦੀ ਹਾਲਤ ਬੇਹੱਦ ਗੰਭੀਰ ਹੈ। ਮੁਕਾਬਲਾ ਹਾਲੇ ਵੀ ਜਾਰੀ ਹੈ। ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ੁਫੀਆ ਜਾਣਕਾਰੀ ਮਿਲਣ ਬਾਅਦ ਸੁਰੱਖਿਆ ਬਲਾਂ ਨੇ ਕੁਪਵਾੜਾ ਜ਼ਿਲ੍ਹੇ ਵਿੱਚ ਬਾਬਾਗੁੰਡ ਇਲਾਕੇ ’ਚ ਘੇਰਾਬੰਦੀ ਕੀਤੀ ਤੇ ਤਲਾਸ਼ੀ ਅਭਿਆਨ ਚਲਾਇਆ। ਇਸੇ ਤਲਾਸ਼ੀ ਅਭਿਆਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ ਅਤੇ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।