ਕਰਵਾ ਚੌਥ ਵਾਲੇ ਦਿਨ ਹੀ ਜੰਮੂ-ਕਸ਼ਮੀਰ ਤੋਂ ਆਈ ਬੁਰੀ ਖਬਰ! ਜੰਮੂ-ਕਸ਼ਮੀਰ ਦੇ ਗੰਦਰਬਲ 'ਚ ਅੱਤਵਾਦੀਆਂ ਦੀ ਗੋ*ਲੀਬਾਰੀ! 2 ਪ੍ਰਵਾਸੀ ਮਜ਼ਦੂਰਾਂ ਦੀ ਮੌ*ਤ
ਜੰਮੂ-ਕਸ਼ਮੀਰ ਦੀਆਂ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਗੋਲੀਬਾਰੀ ਦੀ ਇਹ ਦੂਜੀ ਘਟਨਾ ਹੈ। ਜੰਮੂ-ਕਸ਼ਮੀਰ ਦੇ ਗੰਦਰਬਲ ਦੇ ਸੋਨਮਰਗ ਇਲਾਕੇ ਦੇ ਗਗਨਗੀਰ 'ਚ ਜ਼ੈੱਡ-ਮੋਡ ਟਨਲ ਦੇ ਕੈਂਪ ਸਾਈਟ ਨੇੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ।
Jammu and Kashmir : ਜੰਮੂ-ਕਸ਼ਮੀਰ ਤੋਂ ਇੱਕ ਵਾਰ ਫਿਰ ਤੋਂ ਬੁਰੀ ਖਬਰ ਸਾਹਮਣੇ ਆਈ ਹੈ। 20 ਅਕਤੂਬਰ ਯਾਨੀਕਿ ਅੱਜ ਫਿਰ ਤੋਂ ਵਾਦੀ ਦੇ ਵਿੱਤ ਗੋਲੀਬਾਰੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਗੰਦਰਬਲ ਦੇ ਸੋਨਮਰਗ ਇਲਾਕੇ ਦੇ ਗੁੰਡ ਇਲਾਕੇ 'ਚ ਜ਼ੈੱਡ-ਮੋਡ ਟਨਲ ਦੇ ਕੈਂਪ ਸਾਈਟ ਨੇੜੇ ਅੱਤਵਾਦੀ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਅਧਿਕਾਰਤ ਜਾਣਕਾਰੀ ਮੁਤਾਬਕ ਇਸ ਅੱਤਵਾਦੀ ਹਮਲੇ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਦੋ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਦੱਸਿਆ ਹੈ ਕਿ ਇਸ ਗੋਲੀਬਾਰੀ 'ਚ ਮਰਨ ਵਾਲੇ ਦੋਵੇਂ ਲੋਕ ਇੱਥੇ ਸੁਰੰਗ ਦੇ ਕੰਮ ਲਈ ਆਏ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲੇ ਦੇ ਗੁੰਡ ਇਲਾਕੇ 'ਚ ਸੁਰੰਗ ਦੇ ਨਿਰਮਾਣ 'ਚ ਲੱਗੀ ਇਕ ਨਿੱਜੀ ਕੰਪਨੀ ਦੇ ਕੈਂਪ 'ਚ ਰਹਿ ਰਹੇ ਕਰਮਚਾਰੀਆਂ 'ਤੇ ਗੋਲੀਬਾਰੀ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੌਜ ਨੇ ਹਮਲਾਵਰਾਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ।
ਚੋਣਾਂ ਤੋਂ ਬਾਅਦ ਗੋਲੀਬਾਰੀ ਦੀ ਇਹ ਦੂਜੀ ਘਟਨਾ ਹੈ
ਪਿਛਲੇ ਸ਼ਨੀਵਾਰ ਵੀ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਉੜੀ ਸੈਕਟਰ 'ਚ ਅੱਤਵਾਦੀਆਂ ਦੀ ਨਾਪਾਕ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਸੀ। ਕਮਾਲਕੋਟ 'ਚ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਖਤਮ ਕਰ ਦਿੱਤਾ। ਇਸ ਘੁਸਪੈਠ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਜੰਮੂ-ਕਸ਼ਮੀਰ ਦੀਆਂ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਗੋਲੀਬਾਰੀ ਦੀ ਇਹ ਦੂਜੀ ਘਟਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।