Jammu kashmir: ਪੁਲਵਾਮਾ ਅਤੇ ਸ਼ੋਪੀਆਂ 'ਚ ਅੱਤਵਾਦੀਆਂ ਨੇ ਸੀਆਰਪੀਐਫ ਕੈਂਪਾਂ 'ਤੇ ਸੁੱਟੇ ਗ੍ਰੇਨੇਡ , 3 ਜਵਾਨ ਜ਼ਖਮੀ
Grenade attack in Jammu Kashmir: ਜੰਮੂ-ਕਸ਼ਮੀਰ ਦੇ ਸ਼ੋਪੀਆਂ ਅਤੇ ਪੁਲਵਾਮਾ ਜ਼ਿਲ੍ਹਿਆਂ ਵਿੱਚ ਅੱਤਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਕੈਂਪਾਂ 'ਤੇ ਗ੍ਰਨੇਡ ਸੁੱਟੇ
Grenade attack in Jammu Kashmir: ਜੰਮੂ-ਕਸ਼ਮੀਰ ਦੇ ਸ਼ੋਪੀਆਂ ਅਤੇ ਪੁਲਵਾਮਾ ਜ਼ਿਲ੍ਹਿਆਂ ਵਿੱਚ ਅੱਤਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਕੈਂਪਾਂ 'ਤੇ ਗ੍ਰਨੇਡ ਸੁੱਟੇ, ਜਿਸ ਵਿੱਚ ਤਿੰਨ ਜਵਾਨ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਇਹ ਹਮਲੇ ਉਸ ਦਿਨ ਹੋਏ ਜਦੋਂ ਇਸ ਨੀਮ ਫੌਜੀ ਬਲ ਨੇ ਜੰਮੂ ਵਿੱਚ ਆਪਣਾ 83ਵਾਂ ਸਥਾਪਨਾ ਦਿਵਸ ਮਨਾਇਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਹਿਲੀ ਵਾਰ ਰਾਸ਼ਟਰੀ ਰਾਜਧਾਨੀ ਤੋਂ ਬਾਹਰ ਮਨਾਏ ਗਏ CRPF ਦੇ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ।
ਪੁਲਿਸ ਨੇ ਦਿੱਤੀ ਜਾਣਕਾਰੀ
ਇਕ ਪੁਲਸ ਅਧਿਕਾਰੀ ਨੇ ਦੱਸਿਆ, ''ਰਾਤ ਕਰੀਬ 8.10 ਵਜੇ ਅੱਤਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਜ਼ੈਨਪੁਰਾ ਇਲਾਕੇ 'ਚ ਬਾਬਾਪੋਰਾ 'ਚ ਸੀਆਰਪੀਐੱਫ ਦੀ 178ਵੀਂ ਬਟਾਲੀਅਨ ਦੇ ਕੈਂਪ 'ਤੇ ਗ੍ਰਨੇਡ ਸੁੱਟਿਆ।
ਉਨ੍ਹਾਂ ਦੱਸਿਆ ਕਿ ਇਸ ਗ੍ਰਨੇਡ ਹਮਲੇ ਵਿੱਚ ਸੀਆਰਪੀਐਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀ ਮੁਤਾਬਕ ਇਕ ਹੋਰ ਘਟਨਾ 'ਚ ਅੱਤਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਤਰਾਲ ਇਲਾਕੇ 'ਚ ਨੋਡਲ 'ਚ ਸੀਆਰਪੀਐੱਫ ਦੀ 180ਵੀਂ ਬਟਾਲੀਅਨ 'ਤੇ ਗ੍ਰੇਨੇਡ ਸੁੱਟਿਆ। ਇਸ ਹਮਲੇ ਵਿੱਚ ਸੀਆਰਪੀਐਫ ਦੇ ਦੋ ਜਵਾਨ ਜ਼ਖ਼ਮੀ ਹੋ ਗਏ।
ਯੂਪੀ ਨਿਵਾਸੀ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ
ਇਸ ਤੋਂ ਇਲਾਵਾ ਪੁਲਵਾਮਾ 'ਚ ਹੀ ਇਕ ਨਿਵਾਸੀ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ। ਦੱਖਣੀ ਕਸ਼ਮੀਰ 'ਚ ਸਥਿਤ ਜ਼ਿਲੇ ਦੇ ਅਰਿਹਾਲ ਇਲਾਕੇ 'ਚ ਅੱਤਵਾਦੀਆਂ ਨੇ ਮੁਹੰਮਦ ਅਕਰਮ ਵਾਸੀ ਉੱਤਰ ਪ੍ਰਦੇਸ਼ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਫਿਲਹਾਲ ਉਹ ਹਸਪਤਾਲ 'ਚ ਭਰਤੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ 'ਚ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਆਮ ਨਾਗਰਿਕ ਵੀ ਮਾਰੇ ਗਏ ਹਨ। ਪਿਛਲੇ ਦਿਨੀਂ ਸਰਪੰਚ ਸਮੀਰ ਭੱਟ ਨੂੰ ਵੀ ਅੱਤਵਾਦੀਆਂ ਨੇ ਮਾਰ ਦਿੱਤਾ ਸੀ।