ਨਵੀਂ ਦਿੱਲੀ: ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਹੱਥ ਵੱਡੀ ਸਫ਼ਲਤਾ ਲੱਗੀ ਹੈ। ਫੌਜ ਨੇ ਉੱਤਰੀ ਕਸ਼ਮੀਰ ਦੇ ਹੰਦਵਾੜਾ ਦੇ ਗਨੀਪੋਰਾ ਕ੍ਰਾਲਗੁੰਡ ਇਲਾਕੇ 'ਚ ਇਕ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੋਪੋਰ ਦੇ ਸੀਨੀਅਰ ਲਸ਼ਕ ਕਮਾਂਡਰ ਨਸੀਰ ਉਦ ਦੀਨ ਸਮੇਤ ਦੋ ਅੱਤਵਾਦੀ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਮਾਰੇ ਗਏ।


ਪੁਲਿਸ ਦਾ ਕਹਿਣਾ ਹੈ ਕਿ ਉੱਤਰੀ ਕਸ਼ਮੀਰ ਦੇ ਹੰਦਵਾੜਾ 'ਚ ਹੋਈ ਇਸ ਮੁੱਠਭੇੜ 'ਚ ਮਾਰਿਆ ਗਿਆ ਲਸ਼ਕਰ ਕਮਾਂਡਰ ਨਸੀਰ ਉਦ ਦੀਨ ਸੋਪੋਰ ਤੇ ਹੰਦਵਾੜਾ 'ਚ ਸੀਆਰਪੀਐਫ ਜਵਾਨਾਂ ਦੀ ਹੱਤਿਆ 'ਚ ਸ਼ਾਮਲ ਸੀ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ