ਨਵੀਂ ਦਿੱਲੀ: ਜੰਮੂ-ਕਸ਼ਮੀਰ ‘ਤੇ ਬੀਤੇ 10 ਦਿਨਾਂ ਤੋਂ ਜਾਰੀ ਹਲਚਲ, ਅਨਿਸ਼ਚਿਤਤਾ ਤੇ ਅਟਕਲਾਂ ਨੂੰ ਰੋਕ ਲਾਉਂਦੇ ਹੋਏ ਮੋਦੀ ਸਰਕਾਰ ਨੇ ਕੈਬਨਿਟ ਦੀ ਬੈਠਕ ਵਿੱਚ ਵੱਡਾ ਫੈਸਲਾ ਲਿਆ ਹੈ। ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦਾ ਐਲਾਨ ਕੀਤਾ ਹੈ। ਮੋਦੀ ਸਰਕਾਰ ਨੇ ਕੈਬਨਿਟ ਬੈਠਕ ਦੇ ਫੈਸਲੇ ਦੀ ਜਾਣਕਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ‘ਚ ਦਿੱਤੀ ਹੈ।
ਇਸ ਮਗਰੋਂ ਰਾਜ ਸਭਾ ਵਿੱਚ ਖੂਬ ਹੰਗਾਮਾ ਹੋਇਆ। ਕਾਂਗਰਸ ਸਣੇ ਵਿਰੋਧੀ ਪਾਰਟੀਆਂ ਨੇ ਇਸ ਦਾ ਜੰਮ ਕੇ ਵਿਰੋਧ ਕੀਤਾ। ਇਸ ਕਰਕੇ ਸਦਨ ਦੀ ਕਾਰਵਾਈ ਮੁਅੱਤਲ ਕਰ ਦਿੱਤੀ ਗਈ।
ਦਰਅਸਲ ਮੋਦੀ ਸਰਕਾਰ ਦੇ ਇਸ ਫੈਸਲੇ ਦਾ ਮਤਲਬ ਹੈ ਕਿ ਧਾਰਾ 370 ਤਹਿਤ ਜੰਮੂ-ਕਸ਼ਮੀਰ ਨੂੰ ਮਿਲਣ ਵਾਲੇ ਖਾਸ ਅਧਿਕਾਰ, ਉਹ ਹੁਣ ਖ਼ਤਮ ਹੋ ਜਾਣਗੇ। ਜੰਮੂ-ਕਸ਼ਮੀਰ ਵੀ ਭਾਰਤ ਦੇ ਹੋਰਨਾਂ ਸੂਬਿਆਂ ਦੀ ਤਰ੍ਹਾਂ ਇੱਕ ਆਮ ਸੂਬਾ ਹੋਵੇਗਾ।
ਕਸ਼ਮੀਰ 'ਚੋਂ ਧਾਰਾ 370 ਹਟਾਉਣ ਮਗਰੋਂ ਹੰਗਾਮਾ
ਏਬੀਪੀ ਸਾਂਝਾ
Updated at:
05 Aug 2019 11:36 AM (IST)
ਜੰਮੂ-ਕਸ਼ਮੀਰ ‘ਤੇ ਬੀਤੇ 10 ਦਿਨਾਂ ਤੋਂ ਜਾਰੀ ਹਲਚਲ, ਅਨਿਸ਼ਚਿਤਤਾ ਤੇ ਅਟਕਲਾਂ ਨੂੰ ਰੋਕ ਲਾਉਂਦੇ ਹੋਏ ਮੋਦੀ ਸਰਕਾਰ ਨੇ ਕੈਬਨਿਟ ਦੀ ਬੈਠਕ ਵਿੱਚ ਵੱਡਾ ਫੈਸਲਾ ਲਿਆ ਹੈ। ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦਾ ਐਲਾਨ ਕੀਤਾ ਹੈ।
- - - - - - - - - Advertisement - - - - - - - - -