ਜੰਮੂ-ਕਸ਼ਮੀਰ ਦੇ ਪੁੰਛ 'ਚ ਅੱਤਵਾਦੀ ਹਮਲਾ, ਫੌਜ ਦੇ ਟਰੱਕ 'ਤੇ ਗੋਲੀਬਾਰੀ, 3 ਜਵਾਨ ਸ਼ਹੀਦ, 3 ਜ਼ਖ਼ਮੀ
jammu kashmir: ਜੰਮੂ-ਕਸ਼ਮੀਰ ਦੇ ਪੁੰਛ 'ਚ ਵੀਰਵਾਰ (21 ਦਸੰਬਰ) ਨੂੰ ਅੱਤਵਾਦੀਆਂ ਨੇ ਫੌਜ ਦੇ ਟਰੱਕ 'ਤੇ ਹਮਲਾ ਕਰ ਦਿੱਤਾ। ਫੌਜ ਦੇ ਟਰੱਕ 'ਤੇ ਗੋਲੀਬਾਰੀ ਹੋਈ ਹੈ।
Jammu Kashmir Terrorist Attack: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਵੀਰਵਾਰ (21 ਦਸੰਬਰ) ਨੂੰ ਅੱਤਵਾਦੀਆਂ ਨੇ ਫੌਜ ਦੇ ਦੋ ਵਾਹਨਾਂ ‘ਤੇ ਹਮਲਾ ਕੀਤਾ। ਅੱਤਵਾਦੀਆਂ ਦੀ ਇਸ ਗੋਲੀਬਾਰੀ 'ਚ ਤਿੰਨ ਜਵਾਨ ਸ਼ਹੀਦ ਹੋ ਗਏ ਹਨ ਅਤੇ ਤਿੰਨ ਜ਼ਖਮੀ ਹੋ ਗਏ ਹਨ।
ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ ਅਧਿਕਾਰੀਆਂ ਨੇ ਫੌਜ ਦੇ ਜਵਾਨਾਂ ਨੂੰ ਲਿਜਾ ਰਹੇ ਵਾਹਨਾਂ 'ਤੇ ਅੱਤਵਾਦੀਆਂ ਵਲੋਂ ਗੋਲੀਬਾਰੀ ਕਰਨ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ-ਥਾਨਮੰਡੀ-ਸੁਰਨਕੋਟ ਰੋਡ 'ਤੇ ਸਾਵਨੀ ਇਲਾਕੇ 'ਚ ਫੌਜ ਦੇ ਵਾਹਨ 'ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ, “ਇਹ ਗੱਡੀ ਬੁਫਲਿਆਜ ਤੋਂ ਸਿਪਾਹੀਆਂ ਨੂੰ ਲੈ ਕੇ ਜਾ ਰਹੀ ਸੀ। ਬੁਫਲਿਆਜ਼ 'ਚ ਅੱਤਵਾਦੀਆਂ ਖਿਲਾਫ ਬੁੱਧਵਾਰ (20 ਦਸੰਬਰ) ਤੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
Terrorists fire at Army vehicle carrying jawans in Jammu and Kashmir's Poonch district: Officials
— Press Trust of India (@PTI_News) December 21, 2023
ਅਧਿਕਾਰੀਆਂ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਪੁੰਛ ਦੇ ਸੂਰਨਕੋਟ ਇਲਾਕੇ 'ਚ ਸਥਿਤ ਡੇਰਾ ਕੀ ਗਲੀ (ਡੀ.ਕੇ.ਜੀ.) 'ਚ ਬੁੱਧਵਾਰ (20 ਦਸੰਬਰ) ਦੀ ਰਾਤ ਨੂੰ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਇਲਾਕੇ 'ਚ ਅਜੇ ਵੀ ਮੁਕਾਬਲਾ ਜਾਰੀ ਹੈ।
STORY | Terrorists fire at Army vehicle in Poonch in Jammu and Kashmir
— Press Trust of India (@PTI_News) December 21, 2023
READ | https://t.co/n7rX6uV5H9
WATCH: Visuals from the site where an Army vehicle was ambushed by terrorists earlier today. pic.twitter.com/6eCAMeiXFU
ਇਹ ਵੀ ਪੜ੍ਹੋ-Parliament Security Breach: ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਹੁਣ ਦਿੱਲੀ ਪੁਲਿਸ ਨਹੀਂ, CISF ਰੱਖੇਗੀ ਹਰ ਨੁੱਕਰ 'ਤੇ ਨਜ਼ਰ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ