Jammu Kashmir : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਫੌਜ ਨੇ ਐਤਵਾਰ ਨੂੰ ਕੰਟਰੋਲ ਰੇਖਾ 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਦਰਅਸਲ, ਫੌਜ ਨੂੰ ਭਰੋਸੇਯੋਗ ਸੂਤਰਾਂ ਤੋਂ ਘੁਸਪੈਠ ਦੀ ਸੂਚਨਾ ਮਿਲੀ ਸੀ। ਇਸ ਦੇ ਆਧਾਰ 'ਤੇ ਕੁਪਵਾੜਾ ਦੇ ਤੰਗਧਾਰ ਸੈਕਟਰ ਦੇ ਦਖੇਨ-ਅਮਰੋਹੀ ਇਲਾਕੇ 'ਚ ਪੁਲਸ ਅਤੇ ਫੌਜ ਵੱਲੋਂ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।

 

ਫੌਜ ਵੱਲੋਂ ਦੱਸਿਆ ਗਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਸਾਡੇ ਪਾਸੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਦੀ ਹਰਕਤ ਦੇਖੀ ਗਈ।  ਸਾਂਝੀ ਟੀਮ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ, ਜਿਸ 'ਚ ਇਕ ਅੱਤਵਾਦੀ ਮਾਰਿਆ ਗਿਆ। ਸੰਘਣੀ ਝਾੜੀਆਂ ਅਤੇ ਕੱਚੇ ਇਲਾਕਾ ਦਾ ਫਾਇਦਾ ਉਠਾਉਂਦੇ ਹੋਏ ਦੋ ਤੋਂ ਤਿੰਨ ਹੋਰ ਅੱਤਵਾਦੀ ਕੰਟਰੋਲ ਰੇਖਾ ਦੇ ਪਾਕਿਸਤਾਨ ਵਾਲੇ ਪਾਸੇ ਵਾਪਸ ਭੱਜ ਗਏ।

 

ਮੁਕਾਬਲੇ ਵਾਲੀ ਥਾਂ ਤੋਂ ਬਰਾਮਦ ਹੋਈ ਸਮੱਗਰੀ ਤੋਂ ਮੰਨਿਆ ਜਾ ਰਿਹਾ ਹੈ ਕਿ ਮਾਰਿਆ ਗਿਆ ਅੱਤਵਾਦੀ ਪਾਕਿਸਤਾਨੀ ਨਾਗਰਿਕ ਸੀ। ਜ਼ਬਤ ਕੀਤੇ ਹਥਿਆਰਾਂ ਵਿੱਚ ਇੱਕ ਏਕੇ ਰਾਈਫਲ, ਇੱਕ ਏਕੇ ਮੈਗਜ਼ੀਨ, 15 ਏਕੇ ਰਾਉਂਡ, ਪੰਜ 9 ਐਮਐਮ ਪਿਸਤੌਲ, ਇੱਕ 15 ਐਮਐਮ ਪਿਸਤੌਲ, ਅੱਠ ਪਿਸਟਲ ਮੈਗਜ਼ੀਨ ਅਤੇ 9 ਐਮਐਮ ਪਿਸਤੌਲ ਦੇ 32 ਰਾਉਂਡ ਸ਼ਾਮਲ ਹਨ।


ਪੁਲਿਸ ਨੇ ਟਵੀਟ ਕੀਤਾ, "ਇੱਕ ਸੰਯੁਕਤ ਆਪ੍ਰੇਸ਼ਨ ਵਿੱਚ, ਫੌਜ ਅਤੇ ਕੁਪਵਾੜਾ ਪੁਲਿਸ ਨੇ ਤੰਗਧਾਰ ਸੈਕਟਰ ਦੇ ਅਮਰੋਹੀ ਖੇਤਰ ਵਿੱਚ ਐਲਓਸੀ ਦੇ ਨਾਲ ਇੱਕ ਅੱਤਵਾਦੀ ਨੂੰ ਢੇਰ ਕਰਕੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅਪਰਾਧਿਕ ਸਮੱਗਰੀ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।  ਤਲਾਸ਼ੀ ਮੁਹਿੰਮ ਜਾਰੀ ਹੈ।



 










 















ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ