ਸ੍ਰੀਨਗਰ: ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਨਾਗਨਾੜ ਚਿਮਰ ਇਲਾਕੇ 'ਚ ਅੱਜ ਸਵੇਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਤੇ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ।


ਜੰਮੂ ਕਸ਼ਮੀਰ ਦੇ ਕੁਲਗਾਮ 'ਚ ਭਾਰਤੀ ਜਵਾਨਾਂ ਦਾ ਅੱਤਵਾਦੀਆਂ ਖ਼ਿਲਾਫ਼ ਅਭਿਆਨ ਸ਼ੁੱਕਰਵਾਰ ਸਵੇਰੇ ਹੀ ਸ਼ੁਰੂ ਹੋ ਗਿਆ। ਇੱਥੇ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਦੋਵੇਂ ਪਾਸਿਆਂ ਤੋਂ ਫਾਇਰਿੰਗ ਜਾਰੀ ਹੈ। ਇਲਾਕੇ 'ਚ ਤਿੰਨ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ।


ਦੋ ਦਿਨਾਂ ਲੱਦਾਖ ਦੌਰੇ 'ਤੇ ਗਏ ਰੱਖਿਆ ਮੰਤਰੀ ਰਾਜਨਾਥ ਸਿੰਘ, ਆਖ਼ਿਰ ਕੀ ਨੇ ਸਰਹੱਦੀ ਹਾਲਾਤ ?


ਇਕੋ ਵੇਲੇ ਹਸਪਤਾਲ ਦੇ 45 ਡਾਕਟਰ ਕੋਰੋਨਾ ਪੌਜ਼ੇਟਿਵ, ਇਲਾਜ ਤੋਂ ਪਰੇਸ਼ਾਨ ਹੋਏ ਲੋਕ


ਸੁਰੱਖਿਆ ਬਲਾਂ ਨੂੰ ਕੁਲਗਾਮ ਦੇ ਨਾਗਨਾੜ ਚਿਮਰ ਇਲਾਕੇ 'ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰਕੇ ਅੱਤਵਾਦੀਆਂ ਨੂੰ ਸਰੰਡਰ ਕਰਨ ਲਈ ਕਿਹਾ ਗਿਆ। ਸੁਰੱਖਿਆ ਬਲਾਂ ਦੀ ਚੇਤਾਵਨੀ ਤੋਂ ਬਾਅਦ ਅੱਤਵਾਦੀਆਂ ਵੱਲੋਂ ਫਾਇਰਿੰਗ ਕੀਤੀ ਗਈ। ਸੁਰੱਖਿਆ ਬਲਾਂ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਤੇ ਦੋਵਾਂ ਪਾਸਿਆਂ ਤੋਂ ਫਾਇੰਰਿੰਗ ਸ਼ੁਰੂ ਹੋ ਗਈ।


ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 10 ਲੱਖ ਤੋਂ ਪਾਰ, ਸਿਹਤ ਮੰਤਰੀ ਨੇ ਕਿਹਾ ਭਾਰਤ ਜਿੱਤ ਦੇ ਕਰੀਬ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ