ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਪੁਲਿਸ, ਫ਼ੌਜ ਤੇ ਸੀਆਰਪੀਐੱਫ ਦੀ ਇਕ ਸਾਂਝੀ ਟੀਮ ਵੱਲੋਂ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਅਧਿਕਾਰੀ ਮੁਤਾਬਕ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਵਾਨਪੁਰਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਤੇ ਤਲਾਸ਼ੀ ਅਭਿਆਨ ਚਲਾਇਆ ਗਿਆ।
ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲ਼ੀਆਂ ਚਲਾਈਆਂ ਸਨ ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ। ਫਿਲਹਾਲ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਨਹੀਂ ਹੋਈ।
ਇਹ ਵੀ ਪੜ੍ਹੋ: ਮੋਦੀ ਦਾ 'ਮਨ ਕੀ ਬਾਤ' ਪ੍ਰੋਗਰਾਮ ਇਸ ਵਾਰ ਰਹੇਗਾ ਖ਼ਾਸ, ਇਨ੍ਹਾਂ ਗੱਲਾਂ 'ਤੇ ਹੋ ਸਕਦਾ ਆਧਾਰਤ
ਇਲਾਕੇ 'ਚ ਤਲਾਸ਼ੀ ਅਭਿਆਨ ਫਿਲਹਾਲ ਜਾਰੀ ਹੈ। ਅੱਤਵਾਦੀਆਂ ਤੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਬਰਾਮਦ ਹੋਇਆ ਹੈ।
ਲਓ ਜੀ! ਹੁਣ ਬਦਲ ਜਾਣਗੇ ਸਾਰਿਆਂ ਦੇ ਮੋਬਾਈਲ ਨੰਬਰ, ਨਵੇਂ ਆਦੇਸ਼ ਜਾਰੀ
ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਖੇਤੀ ਬਿਜਲੀ ਸਪਲਾਈ 'ਤੇ ਲਿਆ ਹੁਣ ਇਹ ਫੈਸਲਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ