ਜਵਾਨਾਂ ਨੇ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਇਹ ਮੁਕਾਬਲਾ ਕੁਲਗਾਮ ਦੇ ਰੇਦਵਾਨੀ ਇਲਾਕੇ ਵਿੱਚ ਹੋਇਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਮੁਕਾਬਲੇ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੁਰੱਖਿਆ ਬਲਾਂ ਦੀ ਕੋਸ਼ਿਸ਼ ਹੈ ਕਿ ਇਲਾਕੇ 'ਚ ਲੁਕੇ ਸਾਰੇ ਅੱਤਵਾਦੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਸੈਨਿਕਾਂ ਨੂੰ ਸ਼ੱਕ ਹੈ ਕਿ ਇਲਾਕੇ 'ਚ ਹੋਰ ਅੱਤਵਾਦੀ ਲੁਕੇ ਹੋ ਸਕਦੇ ਹਨ।


ਕਸ਼ਮੀਰ ਜ਼ੋਨ ਦੀ ਪੁਲਿਸ ਨੇ ਦੱਸਿਆ ਕਿ ਮਾਰੇ ਗਏ ਦੋ ਅੱਤਵਾਦੀਆਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਪੁਲਿਸ ਮੁਤਾਬਕ ਸੂਤਰਾਂ ਨੇ ਫੌਜੀਆਂ ਨੂੰ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਦਿੱਤੀ ਸੀ। ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ਨੂੰ ਘੇਰ ਲਿਆ।


ਅੱਤਵਾਦੀਆਂ ਨੇ ਸ਼ੁਰੂ ਕੀਤੀ ਗੋਲੀਬਾਰੀ


ਅੱਤਵਾਦੀਆਂ ਨੂੰ ਘੇਰਨ ਤੋਂ ਬਾਅਦ ਜਵਾਨਾਂ ਨੇ ਉਨ੍ਹਾਂ ਨੂੰ ਹਥਿਆਰ ਸੁੱਟਣ ਲਈ ਕਿਹਾ। ਪਰ ਅੱਤਵਾਦੀਆਂ ਨੇ ਜਵਾਨਾਂ ਦੀਆਂ ਗੱਲਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਜਵਾਨਾਂ ਨੇ ਜਵਾਬੀ ਕਾਰਵਾਈ ਲਈ ਮੋਰਚਾ ਸੰਭਾਲਿਆ ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਹਿਜ਼ਬੁਲ ਮੁਜਾਹਿਦੀਨ (ਐੱਚਐੱਮ) ਦਾ ਇੱਕ ਅੱਤਵਾਦੀ ਮਾਰਿਆ ਗਿਆ ਸੀ। ਪੁਲਿਸ ਦੇ ਬੁਲਾਰੇ ਨੇ ਕਿਹਾ, "ਪ੍ਰਬੰਧਿਤ ਅੱਤਵਾਦੀ ਸੰਗਠਨ ਐਚਐਮ ਦੇ 'ਏ+' ਸ਼੍ਰੇਣੀ ਨਾਲ ਸਬੰਧਤ ਇੱਕ ਅੱਤਵਾਦੀ ਪੁਲਿਸ ਅਤੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਹੈ।"


ਉਨ੍ਹਾਂ ਨੇ ਦੱਸਿਆ ਕਿ ਮਾਰਿਆ ਗਿਆ ਅੱਤਵਾਦੀ 2018 ਵਿੱਚ ਜੇਨਾਪੁਰਾ, ਸ਼ੋਪੀਆਂ ਵਿੱਚ ਹੋਏ ਹਮਲੇ ਸਮੇਤ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ। ਜੇਨਾਪੁਰਾ ਵਿੱਚ ਹੋਏ ਹਮਲੇ ਵਿੱਚ ਚਾਰ ਪੁਲੀਸ ਮੁਲਾਜ਼ਮ ਸ਼ਹੀਦ ਹੋ ਗਏ ਸੀ।



ਇਹ ਵੀ ਪੜ੍ਹੋ: Omicron Testing Kit: ਹੁਣ ਸਿਰਫ 90 ਮਿੰਟਾਂ 'ਚ ਹੋਵੇਗਾ Omicron ਟੈਸਟ, IIT ਦਿੱਲੀ ਨੇ ਤਿਆਰ ਕੀਤੀ ਇਹ ਖਾਸ ਕਿੱਟ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904