Jammu Kashmir Blast News : ਜੰਮੂ-ਕਸ਼ਮੀਰ ਦੇ ਨਰਵਾਲ ਇਲਾਕੇ ਵਿੱਚ ਸ਼ਨੀਵਾਰ ਸਵੇਰੇ ਦੋ ਬੰਬ ਧਮਾਕੇ ਹੋਏ ਹਨ। ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਇਸ ਧਮਾਕੇ ਵਿੱਚ 6 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਧਮਾਕੇ ਤੋਂ ਬਾਅਦ ਜੰਮੂ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਬੰਬ ਧਮਾਕਾ ਕਿਵੇਂ ਹੋਇਆ ਹੈ।


 ਇਹ ਵੀ ਪੜੋ : ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਅੱਤਵਾਦੀ ਲਖਬੀਰ ਦੇ 2 ਸਾਥੀ ਗ੍ਰਿਫਤਾਰ, ਮੁਕਾਬਾਲੇ ਦੌਰਾਨ ਪੁਲਿਸ ਮੁਲਾਜ਼ਮ ਨੂੰ ਲੱਗੀ ਗੋਲੀ

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋ ਵਾਹਨਾਂ 'ਚ ਧਮਾਕਾ ਹੋਣ ਦੀ ਸੂਚਨਾ ਹੈ, ਜਿਸ ਕਾਰਨ 6 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ, "ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਸੀਨੀਅਰ ਪੁਲਿਸ ਅਧਿਕਾਰੀ ਅਤੇ ਹੋਰ ਪੁਲਿਸ ਕਰਮਚਾਰੀ ਮੌਕੇ 'ਤੇ ਹਨ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।"


 ਇਹ ਵੀ ਪੜੋ :  ਪੰਜਾਬ ਵਿੱਚ NIA ਦਾ ਵਧਿਆ ਦਖ਼ਲ, ਖੰਨਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਦੀ ਜਾਂਚ ਕਰੇਗੀ NIA

ਦੱਸ ਦਈਏ ਕਿ 26 ਜਨਵਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਸੀ ਕਿ ਜੰਮੂ 'ਚ ਕਿਸੇ ਵੀ ਸਮੇਂ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ। ਦੂਜੇ ਪਾਸੇ ਜੰਮੂ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ ਵੀ ਚੱਲ ਰਹੀ ਹੈ। ਅਜਿਹੇ 'ਚ ਰਾਹੁਲ ਗਾਂਧੀ ਦੀ ਸੁਰੱਖਿਆ 'ਤੇ ਵੀ ਸਵਾਲ ਉੱਠ ਸਕਦੇ ਹਨ।


ਸੁਰੱਖਿਆ ਏਜੰਸੀਆਂ ਅਲਰਟ


ਦੱਸ ਦਈਏ ਕਿ 26 ਜਨਵਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਸੀ ਕਿ ਜੰਮੂ 'ਚ ਕਿਸੇ ਵੀ ਸਮੇਂ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ। ਦੂਜੇ ਪਾਸੇ ਜੰਮੂ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ ਵੀ ਚੱਲ ਰਹੀ ਹੈ। ਅਜਿਹੇ 'ਚ ਰਾਹੁਲ ਗਾਂਧੀ ਦੀ ਸੁਰੱਖਿਆ 'ਤੇ ਵੀ ਸਵਾਲ ਉੱਠ ਸਕਦੇ ਹਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।