Jammu Kashmir Blast News : ਜੰਮੂ-ਕਸ਼ਮੀਰ ਦੇ ਨਰਵਾਲ ਇਲਾਕੇ ਵਿੱਚ ਸ਼ਨੀਵਾਰ ਸਵੇਰੇ ਦੋ ਧਮਾਕੇ ਹੋਏ ਹਨ। ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਇਸ ਧਮਾਕੇ ਵਿੱਚ 7 ​​ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਧਮਾਕੇ ਤੋਂ ਬਾਅਦ ਜੰਮੂ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋ ਵਾਹਨਾਂ 'ਚ ਧਮਾਕਾ ਹੋਣ ਦੀ ਸੂਚਨਾ ਹੈ, ਜਿਸ ਕਾਰਨ 7 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।

 

ਪੁਲਿਸ ਅਧਿਕਾਰੀ ਨੇ ਕਿਹਾ, "ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਸੀਨੀਅਰ ਪੁਲਿਸ ਅਧਿਕਾਰੀ ਅਤੇ ਹੋਰ ਪੁਲਿਸ ਕਰਮਚਾਰੀ ਮੌਕੇ 'ਤੇ ਹਨ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।" ਜਾਣਕਾਰੀ ਮੁਤਾਬਕ ਪਹਿਲਾ ਧਮਾਕਾ ਸਵੇਰੇ ਕਰੀਬ 11 ਵਜੇ ਟਰਾਂਸਪੋਰਟ ਨਗਰ ਦੇ ਵਾਰਡ ਨੰਬਰ 7 'ਚ ਹੋਇਆ ਸੀ। ਇਸ ਤੋਂ ਠੀਕ 15 ਤੋਂ 20 ਮਿੰਟ ਬਾਅਦ ਹੀ ਇਸੇ ਇਲਾਕੇ 'ਚ ਇਕ ਹੋਰ ਧਮਾਕਾ ਹੋਇਆ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਦੋਵਾਂ ਧਮਾਕਿਆਂ ਵਿੱਚ ਸਟਿੱਕੀ ਬੰਬਾਂ ਦੀ ਵਰਤੋਂ ਕੀਤੀ ਗਈ ਸੀ।

 ਇਹ ਵੀ ਪੜੋ : ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਅੱਤਵਾਦੀ ਲਖਬੀਰ ਦੇ 2 ਸਾਥੀ ਗ੍ਰਿਫਤਾਰ, ਮੁਕਾਬਾਲੇ ਦੌਰਾਨ ਪੁਲਿਸ ਮੁਲਾਜ਼ਮ ਨੂੰ ਲੱਗੀ ਗੋਲੀ



 ਡੰਗਰੀ ਪਾਰਟ-2 ਕਰਨਾ ਚਾਹੁੰਦੇ ਸਨ ਅੱਤਵਾਦੀ 

ਹੁਣ ਤੱਕ ਦੀ ਜਾਂਚ ਵਿੱਚ ਇੱਕ ਹੋਰ ਅਹਿਮ ਗੱਲ ਸਾਹਮਣੇ ਆਈ ਹੈ। ਨਰਵਾਲ ਦੇ ਟਰਾਂਸਪੋਰਟ ਨਗਰ 'ਚ ਧਮਾਕਾ ਕਰਕੇ ਅੱਤਵਾਦੀ ਡੰਗਰੀ ਪਾਰਟ ਟੂ ਕਰਨਾ ਚਾਹੁੰਦੇ ਸਨ। ਦਰਅਸਲ, ਪਹਿਲਾ ਧਮਾਕਾ ਵਾਰਡ ਨੰਬਰ 7 'ਚ ਸਵੇਰੇ 11 ਵਜੇ ਦੇ ਕਰੀਬ ਹੋਇਆ ਅਤੇ ਅੱਤਵਾਦੀਆਂ ਨੇ ਦੂਜਾ ਧਮਾਕਾ ਭੀੜ ਅਤੇ ਧਮਾਕੇ ਨੂੰ ਦੇਖਣ ਆਏ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ। ਇਲਾਕੇ ਦੇ ਡਿਪਟੀ ਮੇਅਰ ਬਲਦੇਵ ਸਿੰਘ ਬਲੋਰੀਆ ਨੇ ਵੀ ਇਸ ਧਮਾਕੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ, "ਮੈਂ ਅਧਿਕਾਰੀਆਂ ਨੂੰ ਪੁੱਛਿਆ ਅਤੇ ਉਨ੍ਹਾਂ ਨੇ ਮੈਨੂੰ ਦੱਸਿਆ ਕਿ ਜਾਂਚ ਤੋਂ ਬਾਅਦ ਹੀ ਉਹ ਕਹਿ ਸਕਣਗੇ ਕਿ ਇਹ ਧਮਾਕੇ ਅਚਾਨਕ ਹੋਏ ਜਾਂ ਅੱਤਵਾਦ ਨਾਲ ਸਬੰਧਤ ਹਨ। ਮੈਨੂੰ ਦੱਸਿਆ ਗਿਆ ਹੈ ਕਿ 7 ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ। "


 ਇਹ ਵੀ ਪੜੋ :  ਪੰਜਾਬ ਵਿੱਚ NIA ਦਾ ਵਧਿਆ ਦਖ਼ਲ, ਖੰਨਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਦੀ ਜਾਂਚ ਕਰੇਗੀ NIA

ਸੁਰੱਖਿਆ ਏਜੰਸੀਆਂ ਅਲਰਟ

ਦੱਸ ਦਈਏ ਕਿ 26 ਜਨਵਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਸੀ ਕਿ ਜੰਮੂ 'ਚ ਕਿਸੇ ਵੀ ਸਮੇਂ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ। ਦੂਜੇ ਪਾਸੇ ਜੰਮੂ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ ਵੀ ਚੱਲ ਰਹੀ ਹੈ। ਅਜਿਹੇ 'ਚ ਰਾਹੁਲ ਗਾਂਧੀ ਦੀ ਸੁਰੱਖਿਆ 'ਤੇ ਵੀ ਸਵਾਲ ਉੱਠ ਸਕਦੇ ਹਨ।