ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦੇ ਅੰਤਿਮ ਨਤੀਜੇ ਆ ਗਏ ਹਨ। ਚੋਣ ਨਤੀਜਿਆਂ 'ਚ ਨੈਸ਼ਨਲ ਕਾਨਫਰੰਸ ਨੇ 42 ਸੀਟਾਂ ਜਿੱਤੀਆਂ ਹਨ ਜਦਕਿ ਕਾਂਗਰਸ ਨੇ 6 ਸੀਟਾਂ ਜਿੱਤੀਆਂ ਹਨ। ਭਾਵ ਗਠਜੋੜ ਨੇ ਕੁੱਲ 48 ਸੀਟਾਂ ਜਿੱਤੀਆਂ ਹਨ। ਸਰਕਾਰ ਬਣਾਉਣ ਲਈ 46 ਸੀਟਾਂ ਦੀ ਲੋੜ ਹੈ। ਭਾਜਪਾ ਨੇ 29 ਸੀਟਾਂ ਜਿੱਤੀਆਂ ਹਨ।




ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਕੇਂਦਰ ਸ਼ਾਸਤ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਹੋਣਗੇ। ਐਨਸੀ ਪ੍ਰਧਾਨ ਫਾਰੂਕ ਅਬਦੁੱਲਾ ਨੇ ਇਹ ਐਲਾਨ ਕੀਤਾ ਹੈ। ਫਾਰੂਕ ਅਬਦੁੱਲਾ ਨੇ ਕਿਹਾ ਕਿ 'ਲੋਕਾਂ ਨੇ ਆਪਣਾ ਫੈਸਲਾ ਦੇ ਦਿੱਤਾ ਹੈ ਅਤੇ ਸਾਬਤ ਕਰ ਦਿੱਤਾ ਹੈ ਕਿ 5 ਅਗਸਤ 2019 ਨੂੰ ਲਿਆ ਗਿਆ ਫੈਸਲਾ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਕਿ ਲੋਕਾਂ ਨੇ ਚੋਣਾਂ ਵਿੱਚ ਹਿੱਸਾ ਲਿਆ ਅਤੇ ਅੱਗੇ ਆ ਕੇ ਵੋਟ ਪਾਈ। ਮੈਂ ਨਤੀਜਿਆਂ ਲਈ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ।' 


ਇਹ ਵੀ ਪੜ੍ਹੋ : ਚੰਡੀਗੜ੍ਹ ਦਫ਼ਤਰ 'ਚ ਭਾਜਪਾ ਵਰਕਰਾਂ ਨੇ ਮਨਾਇਆ ਜਸ਼ਨ; ਢੋਲ ਦੀ ਥਾਪ 'ਤੇ ਪਾਏ ਭੰਗੜੇ ਤੇ ਵੰਡੇ ਲੱਡੂ 


ਫਾਰੂਕ ਅਬਦੁੱਲਾ ਨੇ ਕਿਹਾ ਕਿ ਸਾਨੂੰ ਬੇਰੁਜ਼ਗਾਰੀ ਨੂੰ ਖਤਮ ਕਰਨਾ ਹੋਵੇਗਾ ਅਤੇ ਮਹਿੰਗਾਈ ਅਤੇ ਨਸ਼ੇ ਦੀ ਸਮੱਸਿਆ ਵਰਗੇ ਮੁੱਦਿਆਂ ਨਾਲ ਨਜਿੱਠਣਾ ਹੋਵੇਗਾ। ਹੁਣ ਕੋਈ ਉਪ ਰਾਜਪਾਲ ਅਤੇ ਸਲਾਹਕਾਰ ਨਹੀਂ ਹੋਣਗੇ। ਹੁਣ 90 ਵਿਧਾਇਕ ਹੋਣਗੇ ਜੋ ਲੋਕਾਂ ਲਈ ਕੰਮ ਕਰਨਗੇ।' ਜੰਮੂ-ਕਸ਼ਮੀਰ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਤਿੰਨ ਪੜਾਵਾਂ 'ਚ ਵੋਟਿੰਗ ਹੋਈ ਸੀ। ਪਹਿਲੇ ਗੇੜ ਵਿੱਚ 24 ਸੀਟਾਂ, ਦੂਜੇ ਵਿੱਚ 26 ਅਤੇ ਤੀਜੇ ਵਿੱਚ 40 ਸੀਟਾਂ ਸ਼ਾਮਿਲ ਸਨ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ