ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਅੱਤਵਾਦੀ ਢੇਰ
ਸੋਪੋਰ ਦੇ ਰਫੀਆਬਾਦ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਇੱਕ ਹੋਰ ਅੱਤਵਾਦੀ ਮਾਰਿਆ ਗਿਆ। ਇਹ ਕਾਰਵਾਈ ਸੋਪੋਰ ਪੁਲਿਸ ਅਤੇ 32 ਰਾਸ਼ਟਰੀ ਰਾਈਫਲਜ਼ ਦੇ ਸਾਂਝੇ ਆਪਰੇਸ਼ਨ ਵਿੱਚ ਕੀਤੀ ਗਈ।
Jammu Kashmir Encounter: ਸੋਪੋਰ ਦੇ ਰਫੀਆਬਾਦ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਮਾਰਿਆ ਗਿਆ। ਇਹ ਕਾਰਵਾਈ ਸੋਪੋਰ ਪੁਲਿਸ ਅਤੇ 32 ਰਾਸ਼ਟਰੀ ਰਾਈਫਲਜ਼ ਦੇ ਸਾਂਝੇ ਆਪਰੇਸ਼ਨ ਵਿੱਚ ਕੀਤੀ ਗਈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ 'ਚ ਹੋਰ ਵੀ ਅੱਤਵਾਦੀ ਹੋ ਸਕਦੇ ਹਨ।
ਜੰਮੂ-ਕਸ਼ਮੀਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੁਲਿਸ ਦੇ ਨਾਲ ਮਿਲ ਕੇ ਫੌਜ ਅੱਤਵਾਦੀਆਂ ਨੂੰ ਲੱਭਣ ਤੇ ਉਨ੍ਹਾਂ ਨੂੰ ਮਾਰਨ ਲਈ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਸੋਮਵਾਰ (19 ਅਗਸਤ 2024) ਨੂੰ ਡੁਡੂ ਦੇ ਚੀਲ ਇਲਾਕੇ 'ਚ ਅੱਤਵਾਦੀਆਂ ਨੇ ਇੱਕਗਸ਼ਤ ਦਲ 'ਤੇ ਗੋਲੀਬਾਰੀ ਕੀਤੀ ਸੀ, ਜਿਸ 'ਚ CRPF ਇੰਸਪੈਕਟਰ ਕੁਲਦੀਪ ਕੁਮਾਰ ਸ਼ਹੀਦ ਹੋ ਗਏ ਸਨ।
ਜੰਮੂ-ਕਸ਼ਮੀਰ 'ਚ ਵੀ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇੱਥੇ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਹਨ। ਜੰਮੂ-ਕਸ਼ਮੀਰ ਵਿੱਚ ਹੁਣ ਤੱਕ ਅਰਧ ਸੈਨਿਕ ਬਲਾਂ ਦੀਆਂ ਕਰੀਬ 300 ਕੰਪਨੀਆਂ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ।
ਜੰਮੂ-ਕਸ਼ਮੀਰ 'ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਸਾਰੀਆਂ ਗਤੀਵਿਧੀਆਂ ਦਾ ਜਵਾਬ ਦੇਣ ਲਈ ਸੁਰੱਖਿਆ ਬਲਾਂ ਵੱਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਵੀਰਵਾਰ (22 ਅਗਸਤ 2024) ਦੀ ਸ਼ਾਮ ਨੂੰ ਕੰਟਰੋਲ ਰੇਖਾ (ਐੱਲ.ਓ.ਸੀ.) ਪਾਰ ਕਰਕੇ ਭਾਰਤੀ ਸਰਹੱਦ 'ਚ ਦਾਖਲ ਹੋਏ ਪਾਕਿਸਤਾਨੀ ਘੁਸਪੈਠੀਏ ਨੂੰ ਸੁਰੱਖਿਆ ਬਲਾਂ ਨੇ ਗ੍ਰਿਫਤਾਰ ਕਰ ਲਿਆ। ਅਜ਼ਹਰ ਨਾਮੀ ਇਸ ਘੁਸਪੈਠ ਨੂੰ ਕੰਟਰੋਲ ਰੇਖਾ 'ਤੇ ਚੱਕਣ ਦਾ ਬਾਗ ਨੇੜੇ ਫੜਿਆ ਗਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।