Kashmir Killings: ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨੇ ਇੱਕ ਹੋਰ ਕਤਲ ਨੂੰ ਅੰਜਾਮ ਦਿੱਤਾ ਹੈ। ਇਸ ਵਾਰ ਪੁਲਵਾਮਾ ਵਿੱਚ ਇੱਕ ਸਬ-ਇੰਸਪੈਕਟਰ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅੱਤਵਾਦੀਆਂ ਨੇ ਘਰ 'ਚ ਦਾਖਲ ਹੋ ਕੇ ਇਸ ਕਤਲੇਆਮ ਨੂੰ ਅੰਜਾਮ ਦਿੱਤਾ। ਸਬ-ਇੰਸਪੈਕਟਰ ਫਾਰੂਕ ਅਹਿਮਦ ਮੀਰ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ, ਜੋ ਘਰ 'ਚ ਮੌਜੂਦ ਸੀ। ਦੱਸਿਆ ਗਿਆ ਹੈ ਕਿ ਸਬ-ਇੰਸਪੈਕਟਰ ਫਾਰੂਕ ਨੂੰ ਘਰੋਂ ਅਗਵਾ ਕੀਤਾ ਗਿਆ ਅਤੇ ਨੇੜਲੇ ਖੇਤ ਵਿੱਚ ਲਿਜਾ ਕੇ ਗੋਲੀ ਮਾਰ ਦਿੱਤੀ।


ਟਾਰਗੇਟ ਕਿਲਿੰਗ ਨੂੰ ਲੈ ਕੇ ਵਧੀ ਚਿੰਤਾ


ਇਸ ਘਟਨਾ ਪਿੱਛੇ ਕਿਹੜੀ ਜਥੇਬੰਦੀ ਦਾ ਹੱਥ ਹੈ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੇਰ ਰਾਤ ਦੀ ਹੈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਤਰੀਕੇ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਉਸ ਨੇ ਇੱਕ ਵਾਰ ਫਿਰ ਟਾਰਗੇਟ ਕਿਲਿੰਗ ਦੀ ਚਿੰਤਾ ਵਧਾ ਦਿੱਤੀ ਹੈ।


ਦੱਸ ਦਈਏ ਕਿ ਪਿਛਲੇ ਇੱਕ ਮਹੀਨੇ ਵਿੱਚ ਅੱਤਵਾਦੀਆਂ ਨੇ ਇਸੇ ਤਰ੍ਹਾਂ ਕਈ ਨਾਗਰਿਕਾਂ ਨੂੰ ਗੋਲੀ ਮਾਰ ਕੇ ਕਤਲ ਕੀਤਾ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਦੀਆਂ ਕੋਸ਼ਿਸ਼ਾਂ ਕਾਰਨ ਇਹ ਸਿਲਸਿਲਾ ਕੁਝ ਦਿਨਾਂ ਲਈ ਰੁਕ ਗਿਆ ਸੀ ਪਰ ਹੁਣ ਇੱਕ ਸਬ-ਇੰਸਪੈਕਟਰ ਦੇ ਕਤਲ ਤੋਂ ਬਾਅਦ ਪੁਲਿਸ ਅਤੇ ਫੌਜ ਲਈ ਚੁਣੌਤੀ ਹੋਰ ਵੀ ਵਧ ਗਈ ਹੈ।


ਦੱਸ ਦੇਈਏ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਖਿਲਾਫ ਆਪਰੇਸ਼ਨ ਆਲਆਊਟ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ ਹੁਣ ਤੱਕ ਸੈਂਕੜੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਕਸ਼ਮੀਰ 'ਚ ਟਾਰਗੇਟ ਕਿਲਿੰਗ ਤੋਂ ਬਾਅਦ ਵੀ ਫੌਜ ਨੇ ਇਸ ਤਰ੍ਹਾਂ ਦੇ ਕਈ ਆਪਰੇਸ਼ਨ ਕੀਤੇ, ਜਿਸ 'ਚ ਕਈ ਅੱਤਵਾਦੀ ਮਾਰੇ ਗਏ ਹਨ।


ਇਹ ਵੀ ਪੜ੍ਹੋ: Delhi-NCR Weather Forecast: ਦਿੱਲੀ-ਐਨਸੀਆਰ 'ਚ ਅੱਜ ਵੀ ਮੀਂਹ ਜਾਰੀ, ਪਾਰਾ ਆਮ ਨਾਲੋਂ ਘੱਟ, ਜਾਣੋ ਮੌਸਮ ਦੀ ਤਾਜ਼ਾ ਅਪਡੇਟਸ