Jammu- Kashmir: ਜੰਮੂ-ਕਸ਼ਮੀਰ ਤੋਂ ਅੱਗ ਲੱਗਣ ਦੀ ਵੱਡੀ ਘਟਨਾ ਦੀ ਸੂਚਨਾ ਮਿਲੀ ਹੈ। ਘਟਨਾ ਵਿੱਚ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਸ਼ਹਿਰ ਵਿੱਚ ਮੁੱਖ ਜਾਮੀਆ ਮਸਜਿਦ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਜਾਣਕਾਰੀ ਮੁਤਾਬਕ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਮੁੱਖ ਕਸਬੇ ਤਰਾਲ 'ਚ ਸਥਿਤ ਮਸਜਿਦ 'ਨੂਰ-ਉਲ-ਇਸਲਾਮ' ਹੈ। ਅੱਗ ਨਾਲ ਮਸਜਿਦ ਸੜ ਕੇ ਸੁਆਹ ਹੋ ਗਈ ਹੈ।


ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ ਮਸਜਿਦ 'ਚ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਪਹੁੰਚ ਗਈਆਂ । ਲੋਕਾਂ ਨੇ ਦੱਸਿਆ ਕਿ ਅੱਗ ਮਸਜਿਦ ਦੀ ਛੱਤ ਤੋਂ ਸ਼ੁਰੂ ਹੋਈ। ਮਸਜਿਦ ਦੀ ਛੱਤ 'ਤੇ ਲੱਕੜ ਦੀ ਭਾਰੀ ਵਰਤੋਂ ਕੀਤੀ ਗਈ ਸੀ, ਜਿਸ ਕਾਰਨ ਇਮਾਰਤ 'ਚ ਅੱਗ ਤੇਜ਼ੀ ਨਾਲ ਫੈਲ ਗਈ। ਅੱਗ ਲੱਗਣ ਕਾਰਨ ਮਸਜਿਦ ਦੀ ਛੱਤ ਅਤੇ ਉਪਰਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ।


ਕੋਈ ਸੂਚਨਾ ਨਹੀਂ ਹੈ ਜਾਨ-ਮਾਲ ਦੇ ਨੁਕਸਾਨ ਦੀ 


ਜਾਣਕਾਰੀ ਮੁਤਾਬਕ ਸਥਾਨਕ ਲੋਕਾਂ ਅਤੇ ਫਾਇਰਫਾਈਟਰਜ਼ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਇਸ ਦੇ ਨਾਲ ਹੀ ਮਸਜਿਦ ਦੇ ਨਾਲ ਲੱਗਦੇ ਦਾਰੁਲ-ਉਲੂਮ ਵਿੱਚ ਰਹਿ ਰਹੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਅੱਗ ਲੱਗਣ ਦੀ ਘਟਨਾ ਵੇਲੇ ਮਦਰੱਸੇ ਵਿੱਚ 300 ਤੋਂ ਵੱਧ ਵਿਦਿਆਰਥੀ ਮੌਜੂਦ ਸਨ। ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਸ਼ੁਰੂਆਤੀ ਜਾਂਚ ਤੋਂ ਪਤਾ ਚੱਲ ਰਿਹਾ ਹੈ ਕਿ ਇਹ ਬਿਜਲੀ ਦੇ ਸਰਕਟ ਵਿੱਚ ਸ਼ਾਰਟ ਹੋਣ ਕਾਰਨ ਹੋ ਸਕਦਾ ਹੈ। ਪੁਲਿਸ ਨੇ ਅਜੇ ਤੱਕ ਇਸ ਬਾਰੇ ਸਪੱਸ਼ਟ ਤੌਰ 'ਤੇ ਕੁਝ ਨਹੀਂ ਕਿਹਾ ਹੈ। ਨਾਲ ਹੀ ਦੱਸਿਆ ਕਿ ਇਸ ਘਟਨਾ ਵਿੱਚ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ