Firing In Jammu Kashmir: ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਡੰਗਰੀ ਪਿੰਡ 'ਚ ਐਤਵਾਰ ਦੇਰ ਸ਼ਾਮ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਇਸ ਘਟਨਾ 'ਚ ਕੁੱਲ 7 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਰਾਜੌਰੀ ਦੇ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ 3 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਇਸ ਦੇ ਨਾਲ ਹੀ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।


ਏਡੀਜੀਪੀ ਜੰਮੂ ਮੁਕੇਸ਼ ਸਿੰਘ ਨੇ ਦੱਸਿਆ ਕਿ ਰਾਜੌਰੀ ਦੇ ਅੱਪਰ ਡੰਗਰੀ ਪਿੰਡ ਵਿੱਚ ਕਰੀਬ 50 ਮੀਟਰ ਦੀ ਦੂਰੀ 'ਤੇ ਤਿੰਨ ਵੱਖ-ਵੱਖ ਘਰਾਂ ਵਿੱਚ ਗੋਲੀਬਾਰੀ ਕੀਤੀ ਗਈ। ਇਸ 'ਚ ਜ਼ਖਮੀ ਹੋਏ ਦੋ ਨਾਗਰਿਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਅੱਠ ਜ਼ਖਮੀਆਂ 'ਚੋਂ ਇੱਕ ਹੋਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜ਼ਖ਼ਮੀਆਂ ਦਾ ਜੀਐਮਸੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਲੋਕ ਗੰਭੀਰ ਜ਼ਖਮੀ ਹਨ ਅਤੇ ਉਨ੍ਹਾਂ ਦੇ ਸਰੀਰ 'ਚ ਕਈ ਗੋਲੀਆਂ ਲੱਗੀਆਂ ਹਨ।



ਰਾਜੌਰੀ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾਕਟਰ ਮਹਿਮੂਦ ਨੇ ਕਿਹਾ, “ਰਾਜੌਰੀ ਦੇ ਡੰਗਰੀ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 7 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਹੈ। ਜ਼ਖਮੀਆਂ ਦੇ ਸਰੀਰ ਤੋਂ ਕਈ ਗੋਲੀਆਂ ਬਰਾਮਦ ਹੋਈਆਂ ਹਨ।


ਮ੍ਰਿਤਕਾਂ ਦੀ ਪਛਾਣ ਸਤੀਸ਼ ਕੁਮਾਰ ਪੁੱਤਰ ਸਤਪਾਲ, ਦੀਪਕ ਕੁਮਾਰ ਪੁੱਤਰ ਸਤਪਾਲ, ਪ੍ਰੀਤਮ ਲਾਲ ਪੁੱਤਰ ਲਾਲ ਚੰਦ ਵਜੋਂ ਹੋਈ ਹੈ। ਜ਼ਖਮੀਆਂ ਦੀ ਪਛਾਣ ਸਰੋਜ ਬਾਲਾ ਪਤਨੀ ਸਤੀਸ਼ ਕੁਮਾਰ, ਰੋਹਿਤ ਪੰਡਿਤ, ਸ਼ੁਭ ਸ਼ਰਮਾ ਪੁੱਤਰ ਸਤੀਸ਼ ਕੁਮਾਰ, ਪਵਨ ਕੁਮਾਰ ਪੁੱਤਰ ਸਤਪਾਲ, ਸੁਸ਼ੀਲ ਕੁਮਾਰ ਪੁੱਤਰ ਕੁੰਦਨ ਲਾਲ, ਸ਼ਿਵ ਪਾਲ, ਅਰੋਸ਼ੀ ਸ਼ਰਮਾ ਪੁੱਤਰੀ ਸਤੀਸ਼ ਕੁਮਾਰ ਵਜੋਂ ਹੋਈ ਹੈ।


ਇਹ ਵੀ ਪੜ੍ਹੋ: Weather: ਯੂਪੀ ਸਮੇਤ ਇਨ੍ਹਾਂ ਰਾਜਾਂ 'ਚ ਅਗਲੇ 3 ਦਿਨਾਂ ਤੱਕ ਛਾਈ ਰਹੇਗੀ ਸੰਘਣੀ ਧੁੰਦ! ਜਾਣੋ ਤੁਹਾਡੇ ਸੂਬੇ ਵਿੱਚ ਕਿਹੋ ਜਿਹਾ ਰਹੇਗਾ ਮੌਸਮ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।