Terrorist Arrested In Jammu: ਪੁਲਿਸ ਨੇ ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ 11 ਲੋਕਾਂ ਨੂੰ ਗ੍ਰਿਫਤਾਰ ਕਰਕੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਮੰਗਲਵਾਰ ਨੂੰ ਕਿਹਾ ਕਿ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। ਬੁਲਾਰੇ ਨੇ ਕਿਹਾ, "ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵਲੋਂ ਅਨੰਤਨਾਗ ਦੇ ਸ਼੍ਰੀਗੁਫਵਾੜਾ/ਬਿਜਬੇਹਰਾ ਖੇਤਰਾਂ ਵਿੱਚ ਪੁਲਿਸ/ਸੁਰੱਖਿਆ ਬਲਾਂ ਅਤੇ ਵੱਖ-ਵੱਖ ਥਾਵਾਂ 'ਤੇ ਸਥਾਪਤ ਕਈ ਚੈੱਕ ਪੋਸਟਾਂ 'ਤੇ ਹਮਲਾ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।"






ਬੁਲਾਰੇ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਖੁਲਾਸਾ ਕੀਤਾ ਕਿ ਉਹ ਜੈਸ਼-ਏ-ਮੁਹੰਮਦ ਦੇ ਸਾਥੀ ਹਨ ਅਤੇ ਪਾਕਿਸਤਾਨ ਵਿਚ ਬੈਠੇ ਆਪਣੇ ਆਕਾਵਾਂ ਦੇ ਸਿੱਧੇ ਸੰਪਰਕ ਵਿਚ ਹਨ ਅਤੇ ਉਨ੍ਹਾਂ ਦੇ ਇਸ਼ਾਰੇ 'ਤੇ ਉਹ ਪੁਲਿਸ/ਸੁਰੱਖਿਆ ਬਲਾਂ 'ਤੇ ਹਮਲਾ ਕਰਨ ਜਾ ਰਹੇ ਸੀ। ਉਨ੍ਹਾਂ ਦੇ ਖੁਲਾਸੇ ਤੋਂ ਬਾਅਦ ਦੋ ਹੋਰ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ।" ਉਨ੍ਹਾਂ ਨੇ ਕਿਹਾ, ਪੁਲਿਸ ਨੇ ਬਿਜਬੇਹਰਾ ਖੇਤਰ ਵਿੱਚ ਛੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਨਸ਼ੀਲੇ ਪਦਾਰਥਾਂ ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਸੀ, ਜਿਸ 'ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਕੋਲੋਂ 18 ਕਰੋੜ ਰੁਪਏ ਦੇ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤੇ ਗਏ ਸੀ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਦਾਚੀ ਤੋਂ ਬਸਗਰਾਂ ਵੱਲ ਪੁਲਿਸ ਦੀ ਟੀਮ ਗਸ਼ਤ ਕਰ ਰਹੀ ਸੀ ਜਦੋਂ ਉਨ੍ਹਾਂ ਨੇ ਦਾਚੀ ਵੱਲ ਜਾਣ ਵਾਲੀ ਸੜਕ 'ਤੇ ਦੋ ਵਾਹਨਾਂ ਨੂੰ ਸ਼ੱਕੀ ਹਾਲਤ ਵਿੱਚ ਦੇਖਿਆ।



ਇਹ ਵੀ ਪੜ੍ਹੋ: Punjab Election 2022: ਸਾਂਝਾ ਮੋਰਚਾ ਨੇ ਜਾਰੀ ਕੀਤਾ ਮੈਨੀਫੈਸਟੋ, ਨਾਅ ਦਿੱਤਾ ਕਿਸਾਨਾਂ ਦਾ ਇਕਰਾਰਨਾਮਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904