Jammu Kashmir Targeted Killing : ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਟਾਰਗੇਟ ਕਿਲਿੰਗ ਦੀ ਘਟਨਾ ਸਾਹਮਣੇ ਆਈ ਹੈ। ਪੁਲਵਾਮਾ 'ਚ ਅੱਤਵਾਦੀਆਂ ਨੇ ਬੈਂਕ ਦੇ ਸੁਰੱਖਿਆ ਗਾਰਡ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਸੁਰੱਖਿਆ ਗਾਰਡ ਦਾ ਨਾਂ ਸੰਜੇ ਸ਼ਰਮਾ ਦੱਸਿਆ ਜਾ ਰਿਹਾ ਹੈ। ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਦਾ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਸੁਰੱਖਿਆ ਬਲਾਂ ਨੇ ਵੀ ਇਲਾਕੇ ਨੂੰ ਘੇਰ ਲਿਆ ਹੈ।
ਇਹ ਵੀ ਪੜ੍ਹੋ : ਹੁਣ ਗਾਹਕ ਇਨ੍ਹਾਂ ਦੋ ਬੈਂਕਾਂ ਤੋਂ ਸਿਰਫ 5000 ਰੁਪਏ ਤੱਕ ਹੀ ਕਢਵਾ ਸਕਣਗੇ, RBI ਨੇ 6 ਮਹੀਨਿਆਂ ਲਈ ਲਗਾਈ ਪਾਬੰਦੀ
ਇਸ ਦੇ ਨਾਲ ਹੀ ਜ਼ਿਲ੍ਹਾ ਹਸਪਤਾਲ (ਪੁਲਵਾਮਾ) ਦੇ ਮੈਡੀਕਲ ਸੁਪਰਡੈਂਟ ਡਾਕਟਰ ਤੁਲਾ ਨੇ ਪੁਸ਼ਟੀ ਕੀਤੀ ਕਿ ਵਿਅਕਤੀ ਨੂੰ ਹਸਪਤਾਲ ਲਿਆਂਦਾ ਗਿਆ ਸੀ। ਮ੍ਰਿਤਕ ਦੀ ਪਛਾਣ ਸੰਜੇ ਪੰਡਿਤ ਪੁੱਤਰ ਕਾਸ਼ੀਨਾਥ ਪੰਡਿਤ ਵਾਸੀ ਅਚਨ ਵਜੋਂ ਹੋਈ ਹੈ। ਇਸ ਦੌਰਾਨ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਅਨੰਤਨਾਗ ਵਰਗੀ ਘਟਨਾਦੱਸ ਦੇਈਏ ਕਿ ਦੋ ਦਿਨ ਪਹਿਲਾਂ 24 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਵੀ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਸੀ। ਜਿਸ 'ਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਅੱਤਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਬਿਜਬੇਹਰਾ ਦੇ ਹਸਨਪੋਆ ਖੇਤਰ ਦੇ ਨਿਵਾਸੀ ਆਸਿਫ ਅਲੀ ਗਨੀ 'ਤੇ ਗੋਲੀਬਾਰੀ ਕੀਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਗਨੀ ਦੇ ਪਿਤਾ ਨੂੰ ਪਿਛਲੇ ਸਾਲ ਜਨਵਰੀ 'ਚ ਅੱਤਵਾਦੀਆਂ ਨੇ ਮਾਰ ਦਿੱਤਾ ਸੀ। ਉਸ ਨੇ ਦੱਸਿਆ ਕਿ ਗਨੀ ਦੇ ਪਿਤਾ ਜੰਮੂ-ਕਸ਼ਮੀਰ ਪੁਲਸ 'ਚ ਚੀਫ ਕਾਂਸਟੇਬਲ ਦੇ ਅਹੁਦੇ 'ਤੇ ਤਾਇਨਾਤ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।