Jammu Kashmir Terrorist attack: ਜੰਮੂ-ਕਸ਼ਮੀਰ 'ਚ LOC ਨੇੜੇ ਅੱਤਵਾਦੀ ਹਮਲੇ ਦੀ ਖਬਰ ਹੈ। ਅੱਤਵਾਦੀਆਂ ਨੇ ਫੌਜ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ 'ਚ 5 ਜਵਾਨ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਐਲਓਸੀ ਦੇ ਨੇੜੇ ਬੋਤਾਪੱਥਰ ਗੁਲਮਰਗ ਦੇ ਨਾਗਿਨ ਪੋਸਟ ਖੇਤਰ ਦੇ ਕੋਲ ਫੌਜ ਦੇ ਵਾਹਨ 'ਤੇ ਹਮਲਾ ਕੀਤਾ ਗਿਆ। ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਫੌਜ ਤੋਂ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਘੁਸਪੈਠ ਦੀ ਕੋਸ਼ਿਸ਼ ਹੋ ਸਕਦੀ ਹੈ।


ਹੋਰ ਪੜ੍ਹੋ :ਗਾਜ਼ਾ ਦੇ ਸਕੂਲ 'ਤੇ ਇਜ਼ਰਾਈਲ ਦਾ ਹਵਾਈ ਹ*ਮਲਾ, 11 ਮਹੀਨੇ ਦੇ ਬੱਚੇ ਸਮੇਤ 17 ਲੋਕਾਂ ਦੀ ਮੌ*ਤ



ਮਹਿਬੂਬਾ ਮੁਫਤੀ ਨੇ ਦੁੱਖ ਪ੍ਰਗਟ ਕੀਤਾ ਹੈ


ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਇਸ ਹਮਲੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਸਨੇ ਟਵੀਟ ਕੀਤਾ, "ਬਾਰਾਮੂਲਾ ਵਿੱਚ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਸਦਮੇ ਵਿੱਚ ਅਤੇ ਡੂੰਘਾ ਦੁੱਖ ਹੈ, ਜਿਸ ਵਿੱਚ ਇੱਕ ਨਾਗਰਿਕ ਦੀ ਮੌਤ ਹੋ ਗਈ। ਮੈਂ ਇਸ ਦੀ ਨਿਖੇਧੀ ਕਰਦੀ ਹਾਂ ਅਤੇ ਜ਼ਖਮੀ ਸੈਨਿਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਥਨਾ ਕਰਦੀ ਹਾਂ।''


 


ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਕੁਝ ਘੰਟੇ ਪਹਿਲਾਂ ਹੀ ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ 'ਚ ਅੱਤਵਾਦੀਆਂ ਨੇ ਇਕ ਮਜ਼ਦੂਰ 'ਤੇ ਗੋਲੀਬਾਰੀ ਕੀਤੀ ਸੀ। ਜ਼ਖ਼ਮੀ ਮਜ਼ਦੂਰ ਦੀ ਪਛਾਣ ਪ੍ਰੀਤਮ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।


ਇਸ ਤੋਂ ਤਿੰਨ ਦਿਨ ਪਹਿਲਾਂ ਗੰਦਰਬਲ ਵਿਚ ਹੀ ਸੁਰੰਗ ਬਣਾਉਣ ਵਿਚ ਲੱਗੇ ਮਜ਼ਦੂਰਾਂ ਦੇ ਰਿਹਾਇਸ਼ੀ ਕੈਂਪ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਛੇ ਮਜ਼ਦੂਰ ਅਤੇ ਇੱਕ ਡਾਕਟਰ ਮਾਰੇ ਗਏ ਸਨ।


ਹੋਰ ਪੜ੍ਹੋ : ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੀ ਝੋਨੇ ਦੇ ਮੁੱਦੇ ਨੂੰ ਲੈ ਕੇ ਏਬੀਪੀ ਸਾਂਝਾ ਨਾਲ ਖਾਸ ਗੱਲਬਾਤ, ਬੋਲੇ- 'ਕਿਸਾਨਾਂ ਦੀ ਦੀਵਾਲੀ ਇਸ ਵਾਰ ਵੀ ਕਾਲੀ ਹੀ ਨਿਕਲੇਗੀ'


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।