ਪੜਚੋਲ ਕਰੋ

Jammu Kashmir: ਜੰਮੂ ਕਸ਼ਮੀਰ 'ਚ 2 ਅੱਤਵਾਦੀ ਹਮਲੇ, ਭਾਜਪਾ ਦੇ ਸਾਬਕਾ ਸਰਪੰਚ ਦਾ ਕਤਲ, ਸੈਲਾਨੀ ਹੋਏ ਜ਼ਖ਼ਮੀ

Jammu Kashmir Target Killing: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਇਕ ਵਾਰ ਫਿਰ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੰਦਿਆਂ ਹੋਇਆਂ ਭਾਜਪਾ ਨਾਲ ਜੁੜੇ ਏਜਾਜ ਨਾਮ ਦੇ ਸਾਬਕਾ ਸਰਪੰਚ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

Jammu Kashmir Terrorism: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸ਼ਨੀਵਾਰ (18 ਮਈ) ਨੂੰ ਅੱਤਵਾਦੀਆਂ ਨੇ ਸਾਬਕਾ ਸਰਪੰਚ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਸ਼ੋਪੀਆਂ ਦੇ ਹੀਰਪੁਰਾ ਇਲਾਕੇ 'ਚ ਅੱਤਵਾਦੀਆਂ ਨੇ ਭਾਜਪਾ ਦੇ ਸਾਬਕਾ ਸਰਪੰਚ ਨੂੰ ਨਿਸ਼ਾਨਾ ਬਣਾ ਕੇ ਕਤਲ ਕਰ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਇਸ ਘਟਨਾ ਨੂੰ ਟਾਰਗੇਟ ਕਿਲਿੰਗ ਵਜੋਂ ਅੰਜਾਮ ਦਿੱਤਾ ਹੈ।

ਮ੍ਰਿਤਕ ਸਾਬਕਾ ਸਰਪੰਚ ਦੀ ਪਛਾਣ ਏਜਾਜ਼ ਅਹਿਮਦ ਸ਼ੇਖ ਵਜੋਂ ਹੋਈ ਹੈ। ਅਹਿਮਦ ਸ਼ੇਖ ਭਾਜਪਾ ਨਾਲ ਜੁੜੇ ਹੋਏ ਸਨ। ਸਾਬਕਾ ਸਰਪੰਚ 'ਤੇ ਗੋਲੀਆਂ ਚਲਾ ਕੇ ਅੱਤਵਾਦੀ ਫ਼ਰਾਰ ਹੋ ਗਏ। ਇਸ ਦੌਰਾਨ ਘਟਨਾ ਤੋਂ ਬਾਅਦ ਅਹਿਮਦ ਸ਼ੇਖ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਏਜਾਜ਼ ਅਹਿਮਦ ਸ਼ੇਖ ਦੀ ਹੋਈ ਮੌਤ

ਜਾਣਕਾਰੀ ਮੁਤਾਬਕ ਅੱਤਵਾਦੀ ਹਮਲੇ 'ਚ ਏਜਾਜ਼ ਅਹਿਮਦ ਸ਼ੇਖ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਾਲਾਂਕਿ, ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਗੰਭੀਰ ਸੱਟਾਂ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Tragic News: ਛੋਟੇ ਭਰਾ ਨੂੰ ਛੱਪੜ 'ਚ ਡੁੱਬਦਾ ਦੇਖ ਭੈਣ ਨੇ ਮਾਰੀ ਛਾਲ, ਹੋਈ ਮੌਤ, ਛੁੱਟੀਆਂ ਮਨਾਉਣ ਆਏ ਸੀ ਨਾਨਕੇ

ਅਨੰਤਨਾਗ ਇਲਾਕੇ ਵਿੱਚ ਦੋ ਸੈਲਾਨੀ ਵੀ ਜ਼ਖ਼ਮੀ ਹੋਏ

ਇੱਕ ਹੋਰ ਅੱਤਵਾਦੀ ਹਮਲੇ ਵਿੱਚ ਕਸ਼ਮੀਰ ਦੇ ਅਨੰਤਨਾਗ ਇਲਾਕੇ ਵਿੱਚ ਦੋ ਸੈਲਾਨੀ ਵੀ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀ ਹਮਲੇ 'ਚ ਜੈਪੁਰ ਦੀ ਰਹਿਣ ਵਾਲੀ ਇਕ ਔਰਤ ਅਤੇ ਉਸ ਦਾ ਪਤੀ ਜ਼ਖਮੀ ਹੋ ਗਏ। ਇਨ੍ਹਾਂ ਸੈਲਾਨੀਆਂ 'ਤੇ ਅਨੰਤਨਾਗ ਜ਼ਿਲ੍ਹੇ ਦੇ ਯਾਨਾਰ ਇਲਾਕੇ 'ਚ ਅੱਤਵਾਦੀਆਂ ਨੇ ਹਮਲਾ ਕੀਤਾ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਸੈਲਾਨੀਆਂ ਦੀ ਪਛਾਣ ਫਰਹਾ ਅਤੇ ਤਬਰੇਜ਼ ਵਜੋਂ ਹੋਈ ਹੈ। ਦੋਵਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਮਲੇ ਤੋਂ ਬਾਅਦ ਪੁਲਿਸ ਨੇ ਅੱਤਵਾਦੀਆਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਸੀ।

ਅਸੀਂ ਪਹਿਲਗਾਮ 'ਚ ਹੋਏ ਹਮਲੇ ਦੀ ਨਿੰਦਾ ਕਰਦੇ ਹਾਂ- PDP ਮੁਖੀ ਮਹਿਬੂਬਾ ਮੁਫਤੀ 

ਇਨ੍ਹਾਂ ਹਮਲਿਆਂ 'ਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਟਵੀਟ ਕੀਤਾ, 'ਅਸੀਂ ਪਹਿਲਗਾਮ 'ਚ ਹੋਏ ਹਮਲੇ ਦੀ ਨਿੰਦਾ ਕਰਦੇ ਹਾਂ, ਜਿਸ 'ਚ ਦੋ ਸੈਲਾਨੀ ਜ਼ਖਮੀ ਹੋਏ ਸਨ ਅਤੇ ਬਾਅਦ 'ਚ ਸ਼ੋਪੀਆਂ ਦੇ ਹੁਰਪੋਰਾ 'ਚ ਸਰਪੰਚ 'ਤੇ ਹਮਲਾ - ਇਹ ਹਮਲੇ ਚਿੰਤਾ ਦਾ ਕਾਰਨ ਹਨ। ਇਹ ਦੇਖਦੇ ਹੋਏ ਕਿ ਦੱਖਣੀ ਚੋਣਾਂ ਬਿਨਾਂ ਕਿਸੇ ਕਾਰਨ ਦੇ ਦੇਰੀ ਨਾਲ ਹੋਈਆਂ। ਖਾਸ ਤੌਰ 'ਤੇ ਕਸ਼ਮੀਰ ਵਿੱਚ ਭਾਰਤ ਸਰਕਾਰ ਦੁਆਰਾ ਕੀਤੇ ਗਏ ਆਮ ਸਥਿਤੀ ਦੇ ਦਾਅਵਿਆਂ ਦੇ ਵਿਚਕਾਰ ਇਹ ਹਮਲੇ ਚਿੰਤਾ ਦਾ ਵਿਸ਼ਾ ਹਨ।

ਇਹ ਵੀ ਪੜ੍ਹੋ: Tree Cut in India: 4 ਸਾਲਾਂ 'ਚ 50 ਲੱਖ ਤੋਂ ਵੱਧ ਦਰੱਖਤ ਗਾਇਬ! ਰਿਸਰਚ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget