Jammu Kashmir : ਰਾਜੌਰੀ 'ਚ ਆਰਮੀ ਕੈਂਪ 'ਚ ਵੜੇ ਅੱਤਵਾਦੀ, ਤਿੰਨ ਜਵਾਨ ਸ਼ਹੀਦ, ਦੋ ਅੱਤਵਾਦੀ ਢੇਰ
ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਕਿਹਾ, ''ਰਾਜੌਰੀ ਦੇ ਪਰਗਲ, ਦਰਹਾਲ ਖੇਤਰ ਵਿੱਚ ਕਿਸੇ ਨੇ ਫੌਜੀ ਕੈਂਪ ਦੀ ਵਾੜ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ।
Jammu Kashmir Encounter : ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਭਾਰਤੀ ਫੌਜ ਦੇ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅੱਤਵਾਦੀ ਰਾਜੌਰੀ 'ਚ ਫੌਜ ਦੇ ਕੈਂਪ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਫੌਜ ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਮੁਕਾਬਲੇ 'ਚ ਭਾਰਤੀ ਫੌਜ ਦੇ ਦੋ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ।
ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਕਿਹਾ, ''ਰਾਜੌਰੀ ਦੇ ਪਰਗਲ, ਦਰਹਾਲ ਖੇਤਰ ਵਿੱਚ ਕਿਸੇ ਨੇ ਫੌਜੀ ਕੈਂਪ ਦੀ ਵਾੜ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ। ਦਰਹਾਲ ਥਾਣੇ ਤੋਂ ਛੇ ਕਿਲੋਮੀਟਰ ਦੂਰ ਤੱਕ ਵਾਧੂ ਟੀਮਾਂ ਭੇਜੀਆਂ ਗਈਆਂ ਹਨ। ਦੋ ਅੱਤਵਾਦੀ ਮਾਰੇ ਗਏ ਅਤੇ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ।
J&K | Someone tried to cross the fence of the Army camp at Pargal in Darhal area of Rajouri. Exchange of fire took place. Additional parties despatched for the location, 6 km from Darhal PS. Two terrorists killed, two Army personnel got injured: Mukesh Singh, ADGP, Jammu Zone
— ANI (@ANI) August 11, 2022
ਅੱਤਵਾਦੀਆਂ ਦੇ ਹਮਲੇ 'ਚ ਤਿੰਨ ਜਵਾਨ ਸ਼ਹੀਦ ਹੋ ਗਏ, ਜਦਕਿ ਦੋ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਫੌਜ ਨੇ ਦੋ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ। ਲੰਬੇ ਸਮੇਂ ਬਾਅਦ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵੱਲੋਂ ਫਿਦਾਇਨ ਹਮਲਾ ਹੋਇਆ ਹੈ। ਜ਼ਖਮੀ ਜਵਾਨਾਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
राजौरी के दारहाल इलाके के परगल में सेना के कैंप फेंस को किसी ने पार करने की कोशिश की। इस दौरान दोनों तरफ से गोलियां चलीं। दारहल थाने से 6 किमी दूर तक अतिरिक्त दल भेजे गए। 2 आतंकवादी मारे गए और सेना के 2 जवान घायल हुए हैं: मुकेश सिंह, ADGP, जम्मू, जम्मू-कश्मीर
— ANI_HindiNews (@AHindinews) August 11, 2022