Jammu Kashmir Encounter : ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਭਾਰਤੀ ਫੌਜ ਦੇ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅੱਤਵਾਦੀ ਰਾਜੌਰੀ 'ਚ ਫੌਜ ਦੇ ਕੈਂਪ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਫੌਜ ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਮੁਕਾਬਲੇ 'ਚ ਭਾਰਤੀ ਫੌਜ ਦੇ ਦੋ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ।
ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਕਿਹਾ, ''ਰਾਜੌਰੀ ਦੇ ਪਰਗਲ, ਦਰਹਾਲ ਖੇਤਰ ਵਿੱਚ ਕਿਸੇ ਨੇ ਫੌਜੀ ਕੈਂਪ ਦੀ ਵਾੜ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ। ਦਰਹਾਲ ਥਾਣੇ ਤੋਂ ਛੇ ਕਿਲੋਮੀਟਰ ਦੂਰ ਤੱਕ ਵਾਧੂ ਟੀਮਾਂ ਭੇਜੀਆਂ ਗਈਆਂ ਹਨ। ਦੋ ਅੱਤਵਾਦੀ ਮਾਰੇ ਗਏ ਅਤੇ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ।
ਅੱਤਵਾਦੀਆਂ ਦੇ ਹਮਲੇ 'ਚ ਤਿੰਨ ਜਵਾਨ ਸ਼ਹੀਦ ਹੋ ਗਏ, ਜਦਕਿ ਦੋ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਫੌਜ ਨੇ ਦੋ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ। ਲੰਬੇ ਸਮੇਂ ਬਾਅਦ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵੱਲੋਂ ਫਿਦਾਇਨ ਹਮਲਾ ਹੋਇਆ ਹੈ। ਜ਼ਖਮੀ ਜਵਾਨਾਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।