ਜੰਮੂ: ਜੰਮੂ-ਕਸ਼ਮੀਰ 'ਚ ਸ਼ੌਪੀਆਂ ਜ਼ਿਲ੍ਹੇ ਦੇ ਅਮਸ਼ੀਪੋਰਾ ਇਲਾਕੇ 'ਚ ਸ਼ਨੀਵਾਰ ਸਵੇਰ ਤੋਂ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਮੁਕਾਬਲੇ 'ਚ ਹੁਣ ਤਕ ਤਿੰਨ ਅੱਤਵਾਦੀਆਂ ਨੂੰ ਮਾਰ ਮਾਰ ਮੁਕਾਇਆ। ਬਾਕੀ ਅੱਤਵਾਦੀਆਂ ਖਿਲਾਫ ਵੀ ਆਪੇਰਸ਼ਨ ਜਾਰੀ ਹੈ।


ਇਕ ਅਧਿਕਾਰੀ ਨੇ ਦੱਸਿਆ ਦੱਖਣੀ ਕਸ਼ਮੀਰ 'ਚ ਸ਼ੌਪੀਆਂ ਦੇ ਅਮਸ਼ੀਪੋਰਾ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਉਸ ਇਲਾਕੇ ਨੂੰ ਘੇਰ ਲਿਆ ਤੇ ਉੱਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।


ਕੋਰੋਨਾ ਦਾ ਕਹਿਰ ਜਾਰੀ! ਹੁਣ ਤਕ ਕਰੀਬ 6,00,000 ਲੋਕਾਂ ਦੀ ਮੌਤ


ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਤੋਂ ਬਾਅਦ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਅੱਤਵਾਦੀਆਂ ਦੀ ਪਛਾਣ ਅਜੇ ਨਹੀਂ ਹੋ ਸਕੀ ਅਤੇ ਇਹ ਪਤਾ ਲਾਇਆ ਜਾਣਾ ਵੀ ਬਾਕੀ ਹੈ ਉਨ੍ਹਾਂ ਦਾ ਸਬੰਧ ਕਿਹੜੇ ਅੱਤਵਾਦੀ ਸਮੂਹ ਨਾਲ ਸੀ।


ਪਾਕਿਸਤਾਨ ਨੇ ਕੀਤੀ ਗੋਲ਼ੀਬਾਰੀ ਦੀ ਉਲੰਘਣਾ, ਇਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ