ਅੱਤਵਾਦੀਆਂ ਦੀ ਕਾਇਰਤਾ, ਹੁਣ ਟੀਵੀ ਕਲਾਕਾਰ ਅੰਬਰੀਨ ਭੱਟ ਦਾ ਗੋਲੀ ਮਾਰ ਕੀਤਾ ਕਤਲ
Jammu Kashmir: ਜੰਮੂ-ਕਸ਼ਮੀਰ ਦੇ ਬਡਗਾਮ ਵਿੱਚ ਇੱਕ ਟੀਵੀ ਕਲਾਕਾਰ ਅੰਬਰੀਨ ਭੱਟ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
TV artist Ambrina Bhat: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਹੈ। ਅੱਤਵਾਦੀਆਂ ਨੇ ਬਡਗਾਮ ਜ਼ਿਲ੍ਹੇ ਦੇ ਚਦੂਰਾ ਇਲਾਕੇ 'ਚ ਟੀਵੀ ਕਲਾਕਾਰ ਅੰਬਰੀਨ ਭੱਟ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅੱਤਵਾਦੀਆਂ ਦੀ ਗੋਲੀਬਾਰੀ 'ਚ ਉਸ ਦਾ ਭਤੀਜਾ ਵੀ ਜ਼ਖ਼ਮੀ ਹੋਇਆ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅਬਰੀਨ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ।
ਦੱਸ ਦਈਏ ਕਿ ਹਮਲਾਵਰਾਂ ਦੀ ਭਾਲ ਲਈ ਪੁਲਿਸ ਵਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਗੇਟਾਂ ਨੂੰ ਬੰਦ ਕਰ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੇ ਘਰ 'ਤੇ ਗੋਲੀਬਾਰੀ ਕੀਤੀ। ਜਿਸ ਵਿਚ ਉਸ ਨੂੰ ਗੋਲੀ ਲੱਗੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ਼੍ਰੀਨਗਰ ਦੇ ਸੌਰਾ ਇਲਾਕੇ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਕਾਂਸਟੇਬਲ ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੌਰਾਨ ਉਸ ਦੀ ਸੱਤ ਸਾਲਾ ਬੇਟੀ ਜ਼ਖ਼ਮੀ ਹੋਈ ਸੀ। ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਕਾਂਸਟੇਬਲ ਸੈਫੁੱਲਾ ਕਾਦਰੀ 'ਤੇ ਗੋਲੀਬਾਰੀ ਕੀਤੀ ਜਦੋਂ ਉਹ ਆਪਣੀ ਧੀ ਨੂੰ ਟਿਊਸ਼ਨ ਛੱਡਣ ਜਾ ਰਿਹਾ ਸੀ।
ਅੱਤਵਾਦੀਆਂ ਨੇ ਇਸ ਤੋਂ ਪਹਿਲਾਂ 13 ਮਈ ਨੂੰ ਪੁਲਵਾਮਾ 'ਚ ਪੁਲਸ ਕਾਂਸਟੇਬਲ ਰਿਆਜ਼ ਅਹਿਮਦ ਦੀ ਉਨ੍ਹਾਂ ਦੇ ਘਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਇਕ ਦਿਨ ਪਹਿਲਾਂ 12 ਮਈ ਨੂੰ ਅੱਤਵਾਦੀਆਂ ਨੇ ਬਡਗਾਮ 'ਚ ਸਰਕਾਰੀ ਕਰਮਚਾਰੀ ਰਾਹੁਲ ਭੱਟ ਦੇ ਦਫਤਰ 'ਚ ਦਾਖਲ ਹੋ ਕੇ ਹੱਤਿਆ ਕਰ ਦਿੱਤੀ ਸੀ।
ਇਹ ਵੀ ਪੜ੍ਹੋ: 7th Pay Commission: ਵੱਡੀ ਖ਼ਬਰ ! 1 ਜੁਲਾਈ ਤੋਂ ਵਧੇਗੀ ਕੇਂਦਰੀ ਮੁਲਾਜ਼ਮਾਂ ਦੀ ਤਨਖਾਹ, ਜਾਣੋ ਹਰ ਮਹੀਨੇ ਕਿੰਨਾ ਹੋਵੇਗਾ ਵਾਧਾ?