Jammu Kashmir Emcounte: ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਸੁਰੱਖਿਆਬਲਾਂ ਤੇ ਅੱਤਵਾਦੀਆਂ ਦੇ ਵਿਚਾਲੇ ਮੁਕਾਬਲਾ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ, ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਹਨ ਤੇ ਬਾਕੀਆਂ ਦੀ ਤਲਾਸ਼ ਜਾਰੀ ਹੈ। ਅਨੰਤਨਾਗ ਇਲਾਕੇ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿੱਚ ਮੁਕਾਬਲਾ ਸ਼ੁਰੂ ਹੋਇਆ ਹੈ ਇਸ ਮੌਕੇ ਸੁਰੱਖਿਆ ਬਲ ਦੇ ਅਧਿਕਾਰੀ ਤੇ ਪੁਲਿਸ ਮੁਲਾਜ਼ਮ ਮੌਕੇ ਤੇ ਮੌਜੂਦ ਹਨ।


ਜੰਮੂ-ਕਸ਼ਮੀਰ ਪੁਲਿਸ ਦੇ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਨੰਤਨਾਗ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੇ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ ਸੀ। ਪੋਸ਼ਕ੍ਰਿਰੀ ਇਲਾਕੇ ਵਿੱਚ ਅੱਤਵਾਦੀਆਂ ਦੇ ਹੋਣ ਦੀ ਸੂਹ ਮਿਲੀ ਸੀ ਜਿਸ ਦੇ ਆਧਾਰ ਤੇ ਨਾਕਾਬੰਦੀ ਕਰਕੇ ਪੂਰਾ ਆਪ੍ਰੇਸ਼ਨ ਚਲਾਇਆ ਗਿਆ।


ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਅੱਤਵਾਦੀਆਂ ਨੇ ਸੁਰੱਖਿਆਬਲਾਂ ਤੇ ਗੋਲ਼ੀ ਚਲਾਉਣੀ ਸ਼ੁਰੂ ਕਰ ਦਿੱਤੀ ਜਿਸ ਦੀ ਜਵਾਬੀ ਕਾਰਵਾਈ ਵਿੱਚ ਵਿੱਚ ਹਾਲੇ ਤੱਕ 2 ਅੱਤਵਾਦੀਆਂ ਦੇ ਢੇਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਇਸ ਤੋਂ ਪਹਿਲਾਂ ਬੀਤੇ ਦਿਨ ਵੀ ਜੰਮੂ-ਕਸ਼ਮੀਰ ਦੇ ਸ਼ੋਪੀਆ ਦੇ ਬਸਕੁਚਨ ਇਲਾਕੇ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਸੀ।


jammu-Kashmir: ਪਾਕਿ ਨੇ ਗੋਲ਼ੀਬੰਦੀ ਦੀ ਕੀਤੀ ਉਲੰਘਣਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲ਼ੀਆਂ


ਜੰਮੂ-ਕਸ਼ਮੀਰ ਵਿੱਚ ਕੌਮਾਂਤਰੀ ਸਰਹੱਦ 'ਤੇ ਪਾਕਸਿਤਾਨ ਨੇ ਇੱਕ ਵਾਰ ਮੁੜ ਤੋਂ ਨਾਪਾਕ ਹਰਕਤ ਕਰਦੇ ਹੋਏ ਹੋਏ ਗੋਲ਼ੀਬੰਦੀ ਦੀ ਉਲੰਘਣਾ ਕਰ ਦਿੱਤੀ ਹੈ ਪਿਛਲੇ ਡੇਢ ਸਾਲ ਵਿੱਚ ਪਹਿਲੀ ਵਾਰ ਪਾਕਿਸਤਾਨ ਵੱਲੋਂ ਇਸ ਦਾ ਉਲੰਘਣ ਕੀਤਾ ਗਿਆ ਹੈ


ਜਾਣਕਾਰੀ ਮੁਤਾਬਕ, ਜੰਮੂ ਦੇ ਅਰਨੀਆ ਸੈਕਟਰ ਵਿੱਚ ਭਾਰਤ-ਪਾਕਸਿਤਾਨ ਕੌਮਾਂਤਰੀ ਸਰਹੱਦ ਤੇ ਪਾਕਿ ਫ਼ੌਜੀਆਂ ਨੇ ਗੋਲ਼ੀਬੀਰੀ ਕੀਤੀ ਜਿਸ ਤੋਂ ਬਾਅਦ ਬੀਐੱਸਐੱਫ਼ ਵੱਲੋਂ ਵੀ ਜਵਾਬੀ ਕਾਰਵਾਈ ਕਰਦਿਆਂ ਗੋਲ਼ੀਬਾਰੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਹੈ।


ਬੀ.ਐੱਸ.ਐੱਫ਼ ਵੱਲੋਂ ਜਾਰੀ ਬਿਆਨ ਮੁਤਾਬਕ,ਬੀਐੱਸਐਫ਼ ਦੀ ਗਸ਼ਤ ਦੌਰਾਨ ਪਾਕਿਸਤਾਨ ਵਾਲੇ ਪਾਸਿਓਂ ਗੋਲ਼ੀਬਾਰੀ ਕੀਤੀ ਗਈ ਜਿਸ ਤੋਂ ਬਾਅਦ ਮੌਕੇ ਤੇ ਹੀ ਜਵਾਨਾਂ ਨੇ ਮੋਰਚਾ ਸਾਂਭਦੇ ਹੋਏ ਜਵਾਬੀ ਕਾਰਵਾਈ ਕੀਤੀ। ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ 20 ਦੇ ਕਰੀਬ ਗੋਲ਼ੀਆਂ ਚੱਲੀਆਂ।