ਜੰਮੂ-ਕਸ਼ਮੀਰ: ਪੁਲਵਾਮਾ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ, ਸਰਚ ਆਪ੍ਰੇਸ਼ਨ ਜਾਰੀ
ਪੁਲਵਾਮਾ ਜ਼ਿਲ੍ਹੇ ਨੇ ਨਾਗਬਹੇਰਾਨ-ਤਾਰਸਾਰ ਜੰਗਲੀ ਖੇਤਰ 'ਚ ਤੜਕੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੇ ਵਿਚ ਮੁਕਾਬਲਾ ਚੱਲ ਰਿਹਾ ਸੀ।
ਜੰਮੂ: ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਇੱਥੇ ਪੁਲਵਾਮਾ ਜ਼ਿਲ੍ਹੇ ਨੇ ਨਾਗਬਹੇਰਾਨ-ਤਾਰਸਾਰ ਜੰਗਲੀ ਖੇਤਰ 'ਚ ਤੜਕੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੇ ਵਿਚ ਮੁਕਾਬਲਾ ਚੱਲ ਰਿਹਾ ਸੀ। ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਕਸ਼ਮੀਰ ਜ਼ੋਨ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਫਿਲਹਾਲ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਮਾਰੇ ਗਏ ਦੋਵੇਂ ਅੱਤਵਾਦੀਆਂ ਦੀ ਪਛਾਣ ਅਜੇ ਨਹੀਂ ਹੋਈ
ਦੱਸਿਆ ਜਾ ਰਿਹਾ ਕਿ ਮਾਰੇ ਗਏ ਦੋਵੇਂ ਅੱਤਵਾਦੀਆਂ ਦੀ ਅਜੇ ਤਕ ਪਛਾਣ ਨਹੀਂ ਹੋਈ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ 'ਚ ਜਾਣਕਾਰੀ ਮਿਲਣ ਤੇ ਸ਼ਨੀਵਾਰ ਸਵੇਰੇ ਦੱਖਣੀ ਕਸ਼ਮੀਰ ਦੇ ਨਾਗਬਰੇਨ-ਤਾਰਸਾਰ ਜੰਗਲੀ ਖੇਤਰ 'ਚ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਤਲਾਸ਼ੀ ਕਰ ਰਹੇ ਦਲ ਤੇ ਅੱਤਵਾਦੀਆਂ ਨੇ ਗੋਲ਼ੀਆਂ ਚਲਾਈਆਂ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ 'ਚ ਦੋ ਅੱਤਵਾਦੀ ਢੇਰ ਹੋ ਗਏ।
ਜੰਮੂ-ਕਸ਼ਮੀਰ 'ਚ 14 ਟਿਕਾਣਿਆਂ 'ਤੇ NIA ਦੀ ਛਾਪੇਮਾਰੀ
ਤਹਾਨੂੰ ਦੱਸ ਦੇਈਏ ਪਿਛਲੇ ਦਿਨੀਂ ਗ੍ਰਿਫਤਾਰ ਅੱਤਵਾਦੀਆਂ ਦੀ ਸੂਚਨਾ ਦੇ ਆਧਾਰ 'ਤੇ ਅੱਜ ਐਨਆਈਏ ਨੇ ਜੰਮੂ-ਕਸ਼ਮੀਰ 'ਚ ਆਨੰਤਨਾਗ, ਸ਼ੋਂਪੀਆਂ ਤੇ ਬਨਿਹਾਲ ਸਮੇਤ 14 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਐਨਆਈਏ ਇਹ ਛਾਪੇਮਾਰੀ 27 ਜੂਨ ਨੂੰ ਬਰਾਮਦ ਆਈਈਡੀ ਤੇ ਟੈਰਰ ਫੰਡਿੰਗ ਮਾਮਲੇ 'ਚ ਕਰ ਰਿਹਾ ਹੈ। ਐਨਆਈਏ ਨੂੰ ਜਾਣਕਾਰੀ ਮਿਲੀ ਹੈ ਕਿ ਅੱਤਵਾਦੀ ਸੰਗਠਨ ਆਉਣ ਵਾਲੇ ਦਿਨਾਂ 'ਚ ਹਮਲੇ ਕਰ ਸਕਦੇ ਹਨ।
ਇਹ ਵੀ ਪੜ੍ਹੋ: Sonam Bajwa ਨੇ ਆਪਣੀ ਆਉਣ ਵਾਲੀ ਫਿਲਮ 'Puaada' ਦੀ ਇੱਕ ਝਲਕ ਕੀਤੀ ਸਾਂਝੀ
ਇਹ ਵੀ ਪੜ੍ਹੋ: ਭਾਜਪਾ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ - ਚਿਕਨ, ਮਟਨ ਅਤੇ ਮੱਛੀ ਨਾਲੋਂ ਜ਼ਿਆਦਾ ਖਾਓ ਬੀਫ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904