ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਅੱਜ ਫਿਰ ਫੌਜ ਤੇ ਲੋਕਾਂ ਵਿਚਾਲੇ ਵੱਡੀ ਹਿੰਸਕ ਝੜਪ ਹੋਈ ਹੈ। ਇਸ ਝੜਪ ਵਿੱਚ ਅੱਠ ਲੋਕ ਮਾਰੇ ਗਏ ਤੇ ਕਈ ਜ਼ਖ਼ਮੀ ਹੋ ਗਏ। ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਇਲਾਕੇ ਵਿੱਚ ਇੰਟਰਨੈੱਟ ਸੇਵਾ ਰੋਕ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੰਮੂ ਖੇਤਰ ਵਿੱਚ ਕਸ਼ਮੀਰ ਘਾਟੀ ਤੇ ਬਨਿਹਾਲ ਸ਼ਹਿਰ ਵਿਚਾਲੇ ਰੇਲ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ।
https://twitter.com/KashmirPolice/status/1073780943016603648
ਦਰਅਸਲ ਫੌਜ ਨੇ ਪੁਲਵਾਮਾ ਵਿੱਚ ਅੱਜ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਕੀਤਾ। ਇਸ ਮੌਕੇ ਇੱਕ ਜਵਾਨ ਵੀ ਮਾਰਿਆ ਗਿਆ। ਇਸ ਮੁਕਾਬਲੇ ਮਗਰੋਂ ਇਲਾਕੇ ਵਿੱਚ ਹਿੰਸਾ ਭੜਕ ਗਈ। ਸੁਰੱਖਿਆ ਬਲਾਂ ਤੇ ਲੋਕਾਂ ਵਿਚਾਲੇ ਜ਼ਬਰਦਸਤ ਟਕਰਾਅ ਹੋਇਆ ਜਿਸ ਵਿੱਚ ਦਰਜਨਾਂ ਲੋਕ ਜ਼ਖ਼ਮੀ ਹੋ ਗਏ। ਮੁਕਾਬਲੇ ਵਾਲੀ ਥਾਂ 'ਤੇ ਸਥਾਨਕ ਲੋਕਾਂ ਨੇ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਲੋਕਾਂ ਨੇ ਫੌਜ 'ਤੇ ਪਥਰਾਅ ਵੀ ਕੀਤਾ। ਇਸ ਦੌਰਾਨ ਸੁਰੱਖਿਆ ਬਲਾਂ ਦੀ ਕਾਰਵਾਈ ਵਿੱਚ ਕਈ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।
ਫੌਜ ਨੇ ਦਾਅਵਾ ਕੀਤਾ ਹੈ ਕਿ ਅੱਜ ਸਵੇਰੇ ਮੁਕਾਬਲੇ ਵਿੱਚ ਹਿਜ਼ਬੁੱਲ ਮੁਜ਼ਾਹੇਦੀਨ ਦੇ ਤਿੰਨ ਅੱਤਵਾਦੀ ਮਾਰੇ ਗਏ। ਇਨ੍ਹਾਂ ਵਿੱਚ ਇੱਕ ਸਾਬਕਾ ਫੌਜੀ ਜਹੂਰ ਠੋਕਰ ਵੀ ਸ਼ਾਮਲ ਹੈ ਜਿਸ ਦੀ ਸੁਰੱਖਿਆ ਏਜੰਸੀਆਂ ਨੂੰ ਕਾਫੀ ਸਮੇਂ ਤੋਂ ਤਲਾਸ਼ ਸੀ।