Jammu Road Accident News: ਜੰਮੂ-ਕਸ਼ਮੀਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਵੀਰਵਾਰ ਨੂੰ ਜੰਮੂ ਜ਼ਿਲੇ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਤੋਂ ਤਿਲਕ ਕੇ ਖਾਈ 'ਚ ਡਿੱਗ ਗਈ, ਜਿਸ 'ਚ 15 ਲੋਕਾਂ ਦੀ ਮੌਤ ਹੋ ਗਈ। ਜੰਮੂ-ਕਸ਼ਮੀਰ ਦੇ ਟਰਾਂਸਪੋਰਟ ਕਮਿਸ਼ਨਰ ਰਜਿੰਦਰ ਸਿੰਘ ਤਾਰਾ ਨੇ ਦੱਸਿਆ ਕਿ 15 ਲੋਕਾਂ ਦੀ ਮੌਤ ਹੋ ਗਈ ਹੈ ਅਤੇ 15 ਜ਼ਖਮੀ ਹਨ। 






ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਚੋਕੀ ਚੋਰਾ ਦੇ ਤੰਗਲੀ ਮੋੜ 'ਤੇ ਵਾਪਰਿਆ। ਅਧਿਕਾਰੀ ਨੇ ਦੱਸਿਆ ਕਿ ਬੱਸ ਕਰੀਬ 150 ਫੁੱਟ ਹੇਠਾਂ ਖਾਈ ਵਿੱਚ ਜਾ ਡਿੱਗੀ। ਜਾਣਕਾਰੀ ਅਨੁਸਾਰ ਇਹ ਬੱਸ ਹਰਿਆਣਾ ਦੇ ਕੁਰੂਕਸ਼ੇਤਰ ਇਲਾਕੇ ਤੋਂ ਸ਼ਰਧਾਲੂਆਂ ਨੂੰ ਸ਼ਿਵ ਖੋਰੀ ਇਲਾਕੇ ਵਿੱਚ ਲੈ ਕੇ ਜਾ ਰਹੀ ਸੀ।


ਉਪ ਰਾਜਪਾਲ ਮਨੋਜ ਸਿਨਹਾ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਪ ਰਾਜਪਾਲ ਦੇ ਦਫ਼ਤਰ ਨੇ ਕਿਹਾ, "ਅਖਨੂਰ, ਜੰਮੂ ਵਿੱਚ ਵਾਪਰਿਆ ਬੱਸ ਹਾਦਸਾ ਦਿਲ ਦਹਿਲਾਉਣ ਵਾਲਾ ਹੈ। ਮੈਂ ਇਸ ਹਾਦਸੇ ਵਿੱਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕਰਦਾ ਹਾਂ ਅਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦੀ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।"


ਪੁਲਿਸ ਅਤੇ ਸਥਾਨਕ ਲੋਕਾਂ ਨੂੰ ਸ਼ਾਮਲ ਕਰਦੇ ਹੋਏ ਇੱਕ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਜ਼ਖਮੀਆਂ ਨੂੰ ਅਖਨੂਰ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਵਿੱਚ ਤਬਦੀਲ ਕੀਤਾ ਗਿਆ ਹੈ।


ਬੱਸ ਵਿੱਚ 50 ਦੇ ਕਰੀਬ ਸਵਾਰੀਆਂ ਸਨ। ਇਹ ਹਾਦਸਾ ਅਖਨੂਰ ਸ਼ਹਿਰ ਤੋਂ ਕਰੀਬ 15 ਕਿਲੋਮੀਟਰ ਦੂਰ ਉਸ ਸਮੇਂ ਵਾਪਰਿਆ, ਜਦੋਂ ਬੱਸ ਅਚਾਨਕ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਭਾਰਤੀ ਫੌਜ ਨੇ ਤੁਰੰਤ ਪ੍ਰਤੀਕਿਰਿਆ ਮੈਡੀਕਲ ਟੀਮ ਤਾਇਨਾਤ ਕੀਤੀ ਹੈ। ਬਚਾਅ ਕਾਰਜ 'ਚ ਪ੍ਰਸ਼ਾਸਨ ਦੀ ਮਦਦ ਕਰ ਰਹੇ ਹਨ। ਹਾਦਸੇ ਵਾਲੀ ਥਾਂ ਤੋਂ ਜ਼ਖਮੀ ਵਿਅਕਤੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।


ਇਹ ਵੀ ਪੜ੍ਹੋ-GIP Mall: ਨੋਇਡਾ ਦੇ GIP ਮਾਲ 'ਤੇ ED ਦਾ ਡੰਡਾ, 290 ਕਰੋੜ ਦੀ ਜਾਇਦਾਦ ਜ਼ਬਤ, ਜਾਣੋ ਪੂਰਾ ਮਾਮਲਾ