Japanese PM Fumio Kishida arrives in Delhi : ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਨਵੀਂ ਦਿੱਲੀ ਪਹੁੰਚ ਗਏ ਹਨ। ਉਹ 19 ਅਤੇ 20 ਮਾਰਚ ਨੂੰ ਨਵੀਂ ਦਿੱਲੀ ਵਿੱਚ ਹੀ ਰਹਿਣਗੇ। ਦਿੱਲੀ ਪਹੁੰਚਣ 'ਤੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਕਿਸ਼ਿਦਾ ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।

ਦੱਸਿਆ ਜਾ ਰਿਹਾ ਹੈ ਕਿ ਆਪਣੀ ਭਾਰਤ ਯਾਤਰਾ ਦੌਰਾਨ ਪੀਐਮ ਕਿਸ਼ਿਦਾ ਭਾਰਤ ਲਈ ਪੰਜ ਖਰਬ ਯੇਨ (42 ਅਰਬ ਡਾਲਰ) ਦੇ ਨਿਵੇਸ਼ ਦੀ ਯੋਜਨਾ ਦਾ ਐਲਾਨ ਕਰ ਸਕਦੇ ਹਨ। ਇਸ ਦੌਰਾਨ ਉਹ 14ਵੇਂ ਭਾਰਤ-ਜਾਪਾਨ ਸਿਖਰ ਸੰਮੇਲਨ 'ਚ ਸ਼ਿਰਕਤ ਕਰਨਗੇ।


 




ਫੂਮੀਓ ਕਿਸ਼ਿਦਾ ਦੀ ਭਾਰਤ ਦੀ ਪਹਿਲੀ ਯਾਤਰਾ


ਫੂਮਿਓ ਕਿਸ਼ਿਦਾ ਨੇ 2021 ਵਿੱਚ ਜਾਪਾਨ ਵਿੱਚ ਹੋਈਆਂ ਚੋਣਾਂ ਜਿੱਤਣ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੈ। ਨਾਲ ਹੀ ਉਹ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ। ਜਾਪਾਨੀ ਮੀਡੀਆ ਮੁਤਾਬਕ 2014 ਵਿੱਚ ਭਾਰਤ ਆਏ ਜਾਪਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਭਾਰਤ ਵਿੱਚ ਨਿਵੇਸ਼ ਅਤੇ ਵਿੱਤ ਲਈ 3.5 ਟ੍ਰਿਲੀਅਨ ਯੇਨ ਦਾ ਐਲਾਨ ਕੀਤਾ ਸੀ।

ਭਾਰਤ ਦੇ ਸ਼ਹਿਰੀ ਵਿਕਾਸ ਲਈ ਜਾਪਾਨ ਦਾ ਸਹਿਯੋਗ

ਇਸ ਸਮੇਂ ਜਾਪਾਨ ਭਾਰਤ ਦੇ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਹਿਯੋਗ ਕਰ ਰਿਹਾ ਹੈ। ਇਸ ਦੇ ਨਾਲ ਹੀ ਉਹ ਦੇਸ਼ 'ਚ ਰੇਲਵੇ ਸਿਸਟਮ ਨੂੰ ਤੇਜ਼ ਕਰਨ ਲਈ ਬੁਲੇਟ ਟਰੇਨ ਯੋਜਨਾ 'ਤੇ ਵੀ ਕੰਮ ਕਰ ਰਹੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਕਿਸ਼ਿਦਾ ਕਰੀਬ 300 ਅਰਬ ਯੇਨ ਦੇ ਕਰਜ਼ੇ 'ਤੇ ਵੀ ਸਹਿਮਤ ਹੋ ਸਕਦੇ ਹਨ।

ਇਸ ਸਮੇਂ ਦੌਰਾਨ ਦੋਵਾਂ ਧਿਰਾਂ ਦਰਮਿਆਨ ਕਾਰਬਨ ਨਿਕਾਸੀ ਨੂੰ ਘਟਾਉਣ ਬਾਰੇ ਊਰਜਾ ਸਹਿਯੋਗ ਦਸਤਾਵੇਜ਼ 'ਤੇ ਹਸਤਾਖਰ ਕੀਤੇ ਜਾਣ ਦੀ ਉਮੀਦ ਹੈ।