Viral Video : ਹੋਲੀ ਦੇ ਮੌਕੇ 'ਤੇ ਸੋਸ਼ਲ ਮੀਡੀਆ 'ਤੇ ਕਈ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋਈਆਂ ਹਨ। ਇਸੇ ਦੌਰਾਨ ਦਿੱਲੀ ਤੋਂ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਕੁਝ ਨੌਜਵਾਨ ਇੱਕ ਜਾਪਾਨੀ ਮਹਿਲਾ ਨੂੰ ਰੰਗ ਲਗਾ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਦਿੱਲੀ ਦੇ ਪਹਾੜਗੰਜ ਇਲਾਕੇ ਦਾ ਹੈ। ਵੀਡੀਓ 'ਚ ਨੌਜਵਾਨਾਂ ਨੇ ਹੋਲੀ ਖੇਡਣ ਦੇ ਨਾਂ 'ਤੇ ਜਾਪਾਨੀ ਔਰਤ ਨਾਲ ਛੇੜਛਾੜ ਕੀਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲਿਸ ਹਰਕਤ ਵਿੱਚ ਹੈ। ਇਸ ਦੇ ਨਾਲ ਹੀ ਪੀੜਤ ਜਾਪਾਨੀ ਔਰਤ ਘਟਨਾ ਤੋਂ ਬਾਅਦ ਭਾਰਤ ਛੱਡ ਗਈ ਹੈ।
ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ਤੋਂ ਫਿਰ ਛੁੱਟੀ, ਪੰਜਾਬ ਸਰਕਾਰ ਨੇ ਕਾਰਜਕਾਲ ਵਧਾਉਣ ਦਾ ਫੈਸਲਾ ਵਾਪਸ ਲਿਆ
ਨਾਬਾਲਗ ਸਮੇਤ ਤਿੰਨ ਗ੍ਰਿਫ਼ਤਾਰ ਰਿਪੋਰਟਾਂ ਅਨੁਸਾਰ ਦਿੱਲੀ ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿੱਚ ਹੁਣ ਤੱਕ ਇੱਕ ਨਾਬਾਲਗ ਸਮੇਤ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਗੌਰਤਲਬ ਹੈ ਕਿ ਹੋਲੀ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ ਵਾਇਰਲ ਹੋਈਆਂ ਸਨ। ਹਾਲਾਂਕਿ ਉਨ੍ਹਾਂ 'ਚੋਂ ਕੁਝ ਵੀਡੀਓ ਬਹੁਤ ਪੁਰਾਣੇ ਸਨ। ਤੱਥ ਜਾਂਚਕਰਤਾਵਾਂ ਨੇ ਦਿੱਲੀ ਵੀਡੀਓ ਦੀ ਪੁਸ਼ਟੀ ਕੀਤੀ ਹੈ। ਨਾਲ ਹੀ ਕਿਹਾ ਕਿ ਇਹ ਘਟਨਾ ਹੁਣੇ ਦੀ ਹੈ। ਦਿੱਲੀ ਵਿੱਚ ਇੱਕ ਜਾਪਾਨੀ ਔਰਤ ਨਾਲ ਦੁਰਵਿਵਹਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ। ਵੀਡੀਓ 'ਚ ਕੁਝ ਲੜਕੇ ਵਿਦੇਸ਼ੀ ਮਹਿਲਾ 'ਤੇ ਜ਼ਬਰਦਸਤੀ ਰੰਗ ਪਾਉਂਦੇ ਨਜ਼ਰ ਆ ਰਹੇ ਹਨ ਅਤੇ ਅੰਤ 'ਚ ਇਕ ਲੜਕਾ ਉਸ ਨਾਲ ਲੜਦਾ ਨਜ਼ਰ ਆ ਰਿਹਾ ਹੈ। ਔਰਤ ਨੇ ਇਹ ਵੀਡੀਓ ਆਪਣੇ ਟਵਿੱਟਰ 'ਤੇ ਸ਼ੇਅਰ ਕੀਤਾ ਸੀ ਪਰ ਬਾਅਦ 'ਚ ਇਸ ਨੂੰ ਡਿਲੀਟ ਕਰ ਦਿੱਤਾ।