ਪੜਚੋਲ ਕਰੋ
1984 ਸਿੱਖ ਕਤਲੇਆਮ 'ਤੇ 'ਆਪ' ਵੱਲੋਂ ਵੱਡਾ ਐਕਸ਼ਨ, ਰਾਜੀਵ ਗਾਂਧੀ ਖ਼ਿਲਾਫ਼ ਮਤਾ ਪਾਸ

ਫ਼ਾਈਲ ਤਸਵੀਰ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿਧਾਨ ਸਭਾ ਵਿੱਚ 1984 ਸਿੱਖ ਕਤਲੇਆਮ ਦੇ ਮਾਮਲੇ 'ਤੇ ਰਾਜੀਵ ਗਾਂਧੀ ਦੀ ਭੂਮਿਕਾ 'ਤੇ ਸਵਾਲ ਚੁੱਕੇ ਹਨ। ਸ਼ੁੱਕਰਵਾਰ ਨੂੰ ਦਿੱਲੀ ਵਿਧਾਨ ਸਭਾ ਨੇ ਮਤਾ ਪਾਸ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ ਭਾਰਤ ਰਤਨ ਦਾ ਸਨਮਾਨ ਵਾਪਸ ਲਿਆ ਜਾਵੇ।
ਵਿਧਾਨ ਸਭਾ ਦੇ ਇਜਲਾਸ ਤੋਂ ਬਾਅਦ 'ਆਪ' ਵਿਧਾਇਕ ਜਰਨੈਲ ਸਿੰਘ ਨੇ ਦੱਸਿਆ ਕਿ ਸਦਨ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਭਾਰਤ ਦੀ ਕੌਮੀ ਰਾਜਧਾਨੀ ਦੇ ਇਤਿਹਾਸ ਵਿੱਚ ਸਭ ਤੋਂ ਖ਼ਤਰਨਾਕ ਮੰਨਿਆ ਹੈ। ਉਨ੍ਹਾਂ ਇਹ ਵੀ ਦੱਸਿਆ ਹੈ ਕਿ ਵਿਧਾਨ ਸਭਾ ਨੇ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ ਭਾਰਤ ਰਤਨ ਦਾ ਖਿਤਾਬ ਵਾਪਸ ਲਿਆ ਜਾਵੇ।Jarnail Singh,AAP MLA: Delhi Assembly today declared 1984 anti-Sikh riots as worst genocide in the history of India’s national capital. In a resolution that has been passed today we have demanded from the Centre that Bharat Ratna should be withdrawn from Former PM Rajiv Gandhi. pic.twitter.com/g9uskxBe36
— ANI (@ANI) December 21, 2018
ਇਹ ਵੀ ਪੜ੍ਹੋ: ਸੱਜਣ ਨੂੰ ਸਜ਼ਾ ਮਗਰੋਂ ਉੱਠੀ ਰਾਜੀਵ ਗਾਂਧੀ ਖਿਲਾਫ ਮੁਕੱਦਮੇ ਦੀ ਮੰਗ
ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਲੀਡਰ ਤੇ ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਵੀ 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੀ ਮੁਲਜ਼ਮ ਹੈ ਤੇ ਉਨ੍ਹਾਂ ਨੂੰ ਮਰਨ ਉਪਰੰਤ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ। ਵਿਜ ਨੇ ਇਹ ਵੀ ਕਿਹਾ ਹੈ ਕਿ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਰਗੇ ਵੱਡੇ ਸਨਮਾਨ ਵਾਪਸ ਲੈ ਲੈਣੇ ਚਾਹੀਦੇ ਹਨ। Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















